ਗੁਰਦੁਆਰਾ ਸਾਹਿਬ ਸਿੰਘ ਸਭਾ ਕੋਰਤੇਨੋਵਾ ਬੈਰਗਾਮੋ ਵੱਲੋਂ 10 ਅਕਤੂਬਰ ਨੂੰ ਕਰਾਇਆ ਜਾ ਰਿਹੈ ਵਾਲੀਬਾਲ ਟੂਰਨਾਮੈਂਟ

Tuesday, Sep 28, 2021 - 01:59 PM (IST)

ਗੁਰਦੁਆਰਾ ਸਾਹਿਬ ਸਿੰਘ ਸਭਾ ਕੋਰਤੇਨੋਵਾ ਬੈਰਗਾਮੋ ਵੱਲੋਂ 10 ਅਕਤੂਬਰ ਨੂੰ ਕਰਾਇਆ ਜਾ ਰਿਹੈ ਵਾਲੀਬਾਲ ਟੂਰਨਾਮੈਂਟ

ਰੋਮ (ਕੈਂਥ) - ਵਿਦੇਸ਼ਾਂ ਦੀ ਧਰਤੀ 'ਤੇ ਆਏ ਪ੍ਰਵਾਸੀ ਭਾਰਤੀ ਹਮੇਸ਼ਾ ਹੀ ਆਪਣੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਦੇ ਰਹਿੰਦੇ ਹਨ ਤਾਂ ਜੋ ਨੌਜਵਾਨਾਂ ਲਈ ਨਸ਼ਾ ਰਹਿਤ ਸਮਾਜ ਸਿਰਜਿਆ ਜਾ ਸਕੇ ਅਤੇ ਖੇਡਾਂ ਪ੍ਰਤੀ ਨੌਜਵਾਨਾਂ ਦਾ ਝੁਕਾਅ ਵੱਧ ਸਕੇ। ਇਸੇ ਤਹਿਤ ਗੁਰਦੁਆਰਾ ਸਾਹਿਬ ਸਿੰਘ ਸਭਾ ਕੋਰਤੇਨੋਵਾ ਬੈਰਗਾਮੋ ਵੱਲੋਂ ਪਾਲਾਸੋਲੋ ਦੇ ਸਮੂਹ ਨੌਜਵਾਨਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ ਗਰਾਊਂਡ ਵਿਖੇ ਵਾਲੀਬਾਲ ਟੂਰਨਾਮੈਂਟ 10 ਅਕਤੂਬਰ ਦਿਨ ਐਤਵਾਰ ਨੂੰ  ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਪ੍ਰਬੰਧਕਾਂ ਵੱਲੋਂ  ਜਾਣਕਾਰੀ ਦਿੰਦਿਆਂ ਕਿਹਾ ਗਿਆ ਕਿ 10 ਅਕਤੂਬਰ ਨੂੰ ਕਰਵਾਏ ਜਾ ਰਹੇ ਇਸ ਵਾਲੀਬਾਲ ਟੂਰਨਾਮੈਂਟ ਵਿਚ ਪਹਿਲਾ ਇਨਾਮ 600 ਯੂਰੋ ਦੂਸਰਾ ਇਨਾਮ 400 ਯੂਰੋ ਅਤੇ ਤੀਸਰਾ ਇਨਾਮ 150 ਯੂਰੋ ਦਿੱਤਾ ਜਾਵੇਗਾ। ਵਾਲੀਬਾਲ ਮੁਕਾਬਲਿਆਂ ਤੋਂ ਬਾਅਦ ਨੈਸ਼ਨਲ ਕਬੱਡੀ ਦੇ ਸ਼ੋਅ ਮੈਚ ਵੀ ਕਰਵਾਏ ਜਾਣਗੇ ਅਤੇ ਇਸੇ ਦਿਨ ਬੱਚਿਆਂ ਦੇ ਦੌੜ ਮੁਕਾਬਲੇ ਵੀ ਕਰਵਾਏ ਜਾਣਗੇ। ਇਹਨਾਂ ਮੁਕਾਬਲਿਆਂ ਵਿਚ ਵੀ ਜੈਤੂਆਂ ਨੂੰ ਸਨਮਾਨਤ ਕੀਤਾ ਜਾਵੇਗਾ। ਇੱਥੇ ਇਹ ਵੀ ਦੱਸ ਦੇਈਏ ਕਿ ਗੁਰਦੁਆਰਾ ਸਾਹਿਬ ਸਿੰਘ ਸਭਾ ਕੋਰਤੇਨੋਵਾ ਬੈਰਗਾਮੋ ਦੀ ਪ੍ਰਬੰਧਕ ਕਮੇਟੀ ਨੌਜਵਾਨਾਂ ਦੇ ਸਹਿਯੋਗ ਨਾਲ ਇਟਲੀ ਵਿਚ ਭਾਰਤੀ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਹਮੇਸ਼ਾ ਹੀ ਉਤਸ਼ਾਹਿਤ ਕਰਦੀ ਰਹਿੰਦੀ ਹੈ।


author

cherry

Content Editor

Related News