ਰੋਮ: ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 71ਵੀਂ ਸਾਲਾਨਾ ਬਰਸੀ ਮੌਕੇ ਸਮਾਗਮ ਕਰਵਾਇਆ ਗਿਆ
Tuesday, Jul 13, 2021 - 12:54 PM (IST)

ਰੋਮ(ਕੈਂਥ)- ਇਟਲੀ ਦੀ ਰਾਜਧਾਨੀ ਰੋਮ ਵਿਖੇ ਸਥਿਤ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦਰਬਾਰ ਰੋਮ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 71ਵੀਂ ਸਾਲਾਨਾ ਬਰਸੀ ਸ਼ਰਧਾਪੂਰਵਕ ਮਨਾਈ ਗਈ। ਇਸ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਸਾਹਿਬ ਰਖਵਾਏ ਗਏ, ਜਿਹਨਾਂ ਦੇ ਭੋਗ ਉਪਰੰਤ ਇੰਦਰਜੀਤ ਸਿੰਘ ਵਿਰਕ ਕਰਨਾਲ ਵਾਲਿਆਂ ਨੇ ਕਥਾ ਅਤੇ ਅਮਨਪ੍ਰੀਤ ਸਿੰਘ, ਜਗਦੀਪ ਸਿੰਘ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਸਭਾ ਰੋਮ ਦੇ ਆਗੂਆਂ ਵੱਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ 3000 ਯੂਰੋ ਭੇਂਟ ਕੀਤੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਨਾਮ ਸਿੰਘ, ਹਰਦੀਪ ਸਿੰਘ, ਦਲਵਿੰਦਰ ਸਿਘ, ਜਿਦਰ ਸੰਧੂ ਆਦਿ ਮੌਜੂਦ ਸਨ।