ਰੋਮ ''ਚ 24 ਨੂੰ ਮਨਾਇਆ ਜਾਵੇਗਾ ਸਤਿਗੁਰੂ ਰਵਿਦਾਸ ਜੀ ਦਾ ਆਗਮਨ ਦਿਹਾੜਾ
Thursday, Feb 14, 2019 - 10:39 AM (IST)
ਮਿਲਾਨ, (ਸਾਬੀ ਚੀਨੀਆ)— ਮਨੁੱਖਤਾ ਦੇ ਮਸੀਹਾ ਸਤਿਗੁਰੂ ਸ੍ਰੀ ਰਵਿਦਾਸ ਮਹਾਰਾਜ ਜੀ ਦਾ ਆਗਮਨ ਪੁਰਬ ਦਿਹਾੜਾ ਇਟਲੀ ਦੀ ਰਾਜਧਾਨੀ ਰੋਮ 'ਚ ਰਹਿੰਦੀਆਂ ਨਾਮ ਲੈਵਾ ਸੰਗਤਾਂ ਵਲੋਂ 24 ਫਰਵਰੀ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਹਰਿਗੋਬਿੰਦ ਸੇਵਾ ਸੁਸਾਇਟੀ ਰੋਮ ਦੀ ਪ੍ਰਬੰਧਕ ਕਮੇਟੀ 'ਤੇ ਸੰਗਤਾਂ ਨੇ ਦੱਸਿਆ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਆਗਮਨ ਦਿਹਾੜਾ ਇਟਲੀ 'ਚ ਵੱਸਦੀਆਂ ਸੰਗਤਾਂ ਵਲੋਂ ਹਰ ਸਾਲ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ।

ਇਸੇ ਤਰ੍ਹਾਂ ਇਸ ਸਾਲ ਵੀ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਪੁੱਜ ਰਹੇ ਵੱਖ-ਵੱਖ ਬੁਲਾਰਿਆਂ ਤੋਂ ਇਲਾਵਾ ਬੀਬੀ ਨਵਦੀਪ ਕੌਰ ਜੀ (ਯੂ. ਕੇ .ਵਾਲਿਆਂ) ਵਲੋਂ ਦੀਨ ਦੁਨੀਆ ਦੇ ਚਾਨਣ-ਮਨਾਰਾ, ਨਿਮਾਣਿਆਂ ਨੂੰ ਮਾਣ ਨਿਵਾਜ਼ ਬਣਾਉਣ ਵਾਲੇ ਸਤਿਗੁਰੂ ਰਵਿਦਾਸ ਜੀ ਦੀ ਜੀਵਨੀ ਨਾਲ ਸਬੰਧ ਵਿਚਾਰਾਂ ਸਾਂਝੀਆਂ ਕੀਤੀਆਂ ਜਾਣਗੀਆਂ ।
