ਰੋਮ: ਗੁਰਦੁਆਰਾ ਹਰਗੋਬਿੰਦ ਸੇਵਾ ਸੁਸਾਇਟੀ ਲਾਦੀਸਪੋਲੀ ਵਿਖੇ 7 ਜਨਵਰੀ ਨੂੰ ਕਰਵਾਏ ਜਾਣਗੇ ਦਸਤਾਰ ਮੁਕਾਬਲੇ

Wednesday, Jan 03, 2024 - 04:50 PM (IST)

ਰੋਮ: ਗੁਰਦੁਆਰਾ ਹਰਗੋਬਿੰਦ ਸੇਵਾ ਸੁਸਾਇਟੀ ਲਾਦੀਸਪੋਲੀ ਵਿਖੇ 7 ਜਨਵਰੀ ਨੂੰ ਕਰਵਾਏ ਜਾਣਗੇ ਦਸਤਾਰ ਮੁਕਾਬਲੇ

ਮਿਲਾਨ/ਇਟਲੀ (ਸਾਬੀ ਚੀਨੀਆ)- ਦਸ਼ਮ ਪਾਤਸ਼ਾਹੀ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੇਸ਼ਾਂ-ਵਿਦੇਸ਼ਾਂ ਵਿੱਚ ਵੱਸਦੀਆਂ ਸਿੱਖ ਸੰਗਤਾਂ ਵੱਲੋਂ ਹਰ ਸਾਲ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਟਲੀ ਦੇ ਇਤਿਹਾਸਿਕ ਸ਼ਹਿਰ ਰੋਮ ਦੇ ਗੁਰਦੁਆਰਾ ਹਰਗੋਬਿੰਦ ਸੇਵਾ ਸੁਸਾਇਟੀ ਲਾਦੀਸਪੋਲੀ ਵਿਖੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਧਾਰਮਿਕ ਸਮਾਗਮ ਉਲੀਕੇ ਗਏ ਹਨ।

ਇਸ ਸਮਾਗਮ ਦੌਰਾਨ ਜਿੱਥੇ ਆਏ ਹੋਏ ਜਥੇ ਸੰਗਤਾਂ ਨੂੰ ਸਿੱਖ ਇਤਿਹਾਸ ਸਰਵਣ ਕਰਾਉਣਗੇ। ਉੱਥੇ ਹੀ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੀ ਦਸਤਾਰ ਤੋਂ ਨੌਜਵਾਨਾਂ ਨੂੰ ਪ੍ਰਭਾਵਿਤ ਕਰਨ ਲਈ ਦਸਤਾਰ ਮੁਕਾਬਲੇ ਵੀ ਕਰਵਾਏ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਜੇਤੂ ਰਹਿਣ ਵਾਲੇ ਨੌਜਵਾਨਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਦਸਤਾਰ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਪਹੁੰਚੋ ਅਤੇ ਸ਼ਮੂਲੀਅਤ ਕਰਕੇ ਰੌਣਕਾਂ ਨੂੰ ਵਧਾਓ।


author

cherry

Content Editor

Related News