ਸੰਯੁਕਤ ਰਾਸ਼ਟਰ ’ਚ ਭਾਰਤ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਰੁਚਿਰਾ ਕੰਬੋਜ ਨੇ ਸੰਭਾਲਿਆ ਅਹਿਮ ਅਹੁਦਾ

07/29/2023 9:59:57 AM

ਜੇਨੇਵਾ (ਭਾਸ਼ਾ)- ਸੰਯੁਕਤ ਰਾਸ਼ਟਰ ’ਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ ਨੇ ਸਮਾਜਿਕ ਵਿਕਾਸ ਕਮਿਸ਼ਨ ਦੇ 62ਵੇਂ ਸੈਸ਼ਨ ਦੀ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਕੰਬੋਜ ਨੇ ਕਿਹਾ ਕਿ ਭਾਰਤ ਇਸ ਦਾ ਮੁਖੀ ਬਣ ਕੇ ਮਾਣ ਮਹਿਸੂਸ ਕਰ ਰਿਹਾ ਹੈ ਅਤੇ ਉਹ ਵਿਸ਼ਵ ਭਾਈਚਾਰੇ ਦੀ ਭਲਾਈ ਅਤੇ ਖੁਸ਼ਹਾਲੀ ਲਈ ਤਨਦੇਹੀ ਨਾਲ ਕੰਮ ਕਰਨ ਲਈ ਆਪਣੇ ਮੂਲ ਸਿਧਾਂਤਾਂ ਨਾਲ ਅਗਵਾਈ ਕਰਨ ਦੀ ਵਚਨਬੱਧਤਾ ’ਤੇ ਦ੍ਰਿੜ੍ਹ ਹੈ।

ਇਹ ਵੀ ਪੜ੍ਹੋ: ਸਿੱਖ ਨੌਜਵਾਨ ਦੀ ਹੁਸ਼ਿਆਰੀ ਕਾਰਨ ਫਰਾਂਸ ਪੁਲਸ ਨੇ ਡੌਂਕੀ ਲਾਉਣ ਵਾਲਿਆਂ ਨੂੰ ਕੀਤਾ ਗ੍ਰਿਫ਼ਤਾਰ

ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਸਥਾਈ ਮਿਸ਼ਨ ਨੇ ਇਕ ਬਿਆਨ ਵਿਚ ਕਿਹਾ ਕਿ ਕੰਬੋਜ ਦੀ ਭੂਮਿਕਾ ਸਮਾਜਿਕ ਵਿਕਾਸ ਦੇ ਮਾਮਲਿਆਂ ਨਾਲ ਸਬੰਧਤ ਅੰਤਰਰਾਸ਼ਟਰੀ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਹੈ। ਸਥਾਈ ਮਿਸ਼ਨ ਦੇ ਬਿਆਨ ਵਿਚ ਕਿਹਾ ਗਿਆ ਹੈ ਕਿ ਇਸ ਸਾਲ 15 ਫਰਵਰੀ ਨੂੰ ਸਮਾਜਿਕ ਵਿਕਾਸ ਕਮਿਸ਼ਨ ਦੇ 62ਵੇਂ ਸੈਸ਼ਨ ਦੇ ਪ੍ਰਧਾਨ ਵਜੋਂ ਭਾਰਤ ਦੀ ਚੋਣ ਇਕ ਮਹੱਤਵਪੂਰਨ ਮੌਕਾ ਹੈ, ਕਿਉਂਕਿ 1975 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਭਾਰਤ ਨੇ ਸਮਾਜਿਕ ਵਿਕਾਸ ਕਮਿਸ਼ਨ ਦੇ ਅੰਦਰ ਇਹ ਅਹੁਦਾ ਸੰਭਾਲਿਆ ਹੈ।

ਇਹ ਵੀ ਪੜ੍ਹੋ: ਸ਼ਿਕਾਗੋ ਦੀਆਂ ਸੜਕਾਂ 'ਤੇ ਭੁੱਖ ਨਾਲ ਤੜਫਦੀ ਭਾਰਤੀ ਵਿਦਿਆਰਥਣ ਦੀ ਭਾਲ ਸ਼ੁਰੂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 


cherry

Content Editor

Related News