ਰੁਲਦਾ ਸਿੰਘ ਕਤਲ ਕੇਸ : 3 ਬਰਤਾਨਵੀ ਸਿੱਖ ਨੌਜਵਾਨਾਂ ਨੂੰ ਮਿਲੀ ਵੱਡੀ ਰਾਹਤ, CPS ਨੇ ਰੱਦ ਕੀਤਾ ਕੇਸ

Wednesday, Sep 22, 2021 - 05:17 PM (IST)

ਰੁਲਦਾ ਸਿੰਘ ਕਤਲ ਕੇਸ : 3 ਬਰਤਾਨਵੀ ਸਿੱਖ ਨੌਜਵਾਨਾਂ ਨੂੰ ਮਿਲੀ ਵੱਡੀ ਰਾਹਤ, CPS ਨੇ ਰੱਦ ਕੀਤਾ ਕੇਸ

ਲੰਡਨ-ਬਰਤਾਨੀਆ ਪੁਲਸ ਨੇ ਭਾਰਤ ’ਚ ਸਾਲ 2009 ਵਿਚ ਪਟਿਆਲਾ ਵਿਖੇ ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਰੁਲਦਾ ਸਿੰਘ ਦੇ ਕਤਲ ਦੀ ਸਾਜ਼ਿਸ਼ ਦੇ ਸ਼ੱਕ ’ਚ 3 ਬਰਤਾਨਵੀ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ’ਚ ਇਕ ਵੱਡਾ ਫ਼ੈਸਲਾ ਕਰਾਊਨ ਪ੍ਰਾਸੀਕਿਊਸ਼ਨ ਸਰਵਿਸ (ਸੀ. ਪੀ. ਐੱਸ.) ਨੇ ਸੁਣਾਇਆ ਹੈ। ਸੀ. ਪੀ. ਐੱਸ. ਨੇ ਇਸ ਕੇਸ ’ਚ ਗ੍ਰਿਫ਼ਤਾਰ 3 ਬਰਤਾਨਵੀ ਸਿੱਖ ਨੌਜਵਾਨਾਂ ’ਤੇ ਦਰਜ ਕੇਸ ਨੂੰ ਰੱਦ ਕਰ ਦਿੱਤਾ ਹੈ।

PunjabKesari

ਇਸ ਨਾਲ ਇਨ੍ਹਾਂ ਤਿੰਨ ਸਿੱਖ ਨੌਜਵਾਨਾਂ ਨੂੰ ਵੱਡੀ ਰਾਹਤ ਮਿਲੀ ਹੈ ਤੇ ਉਨ੍ਹਾਂ ਨੂੰ ਭਾਰਤ ਡਿਪੋਰਟ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਕੇਸ ਦੀ ਸੁਣਵਾਈ ਦੌਰਾਨ ਵੱਡੀ ਗਿਣਤੀ ’ਚ ਸਿੱਖ ਭਾਈਚਾਰਾ ਵੈਸਟਮਿੰਸਟਰ ਮੈਜਿਸਟ੍ਰੇਟ ਕੋਰਟ ਦੇ ਬਾਹਰ ਮੌਜੂਦ ਸੀ।

PunjabKesari

PunjabKesari


author

Manoj

Content Editor

Related News