ਰੂਸ ''ਚ ਕੋਰੋਨਾ ਦੇ 6635 ਨਵੇਂ ਮਾਮਲੇ ਆਏ ਸਾਹਮਣੇ

Friday, Jul 10, 2020 - 05:30 PM (IST)

ਰੂਸ ''ਚ ਕੋਰੋਨਾ ਦੇ 6635 ਨਵੇਂ ਮਾਮਲੇ ਆਏ ਸਾਹਮਣੇ

ਮਾਸਕੋ (ਵਾਰਤਾ) : ਰੂਸ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 6635 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਪੀੜਤਾਂ ਦੀ ਗਿਣਤੀ 7,13,936 ਹੋ ਗਈ ਹੈ। ਰੂਸ  ਦੇ ਕੋਰੋਨਾ ਵਾਇਰਸ ਪ੍ਰਤੀਕਿਰਿਆ ਕੇਂਦਰ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਉਥੇ ਹੀ ਕੋਵਿਡ-19 ਨਾਲ 174 ਮਰੀਜ਼ਾਂ ਦੀ ਮੌਤ ਹੋਣ ਨਾਲ ਰੂਸ ਵਿਚ ਇਸ ਮਹਾਮਾਰੀ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 11,017 ਹੋ ਗਈ ਹੈ।  ਇਸ ਦੇ ਇਲਾਵਾ ਪਿਛਲੇ 24 ਘੰਟਿਆਂ ਦੌਰਾਨ 7752 ਮਰੀਜ਼ ਪੂਰੀ ਤਰ੍ਹਾਂ ਠੀਕ ਵੀ ਹੋਏ ਹਨ। ਰੂਸ ਵਿਚ ਹੁਣ ਤੱਕ 4,89,068 ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਰਾਜਧਾਨੀ ਮਾਸਕੋ ਵਿਚ ਸਭ ਤੋਂ ਜ਼ਿਆਦਾ 637 ਮਾਮਲੇ ਸਾਹਮਣੇ ਆਏ ਹਨ। ਮਾਸਕੋ ਵਿਚ ਹੁਣ ਤੱਕ ਕੋਰੋਨਾ ਦੇ ਕਰੀਬ 2,28,000 ਮਾਮਲੇ ਸਾਹਮਣੇ ਆ ਚੁੱਕੇ ਹਨ। ਰੂਸ ਵਿਚ ਹੁਣ ਤੱਕ 2.23 ਕਰੋੜ ਨਮੂਨਿਆਂ ਦੀ ਕੋਰੋਨਾ ਜਾਂਚ ਹੋ ਚੁੱਕੀ ਹੈ।


author

cherry

Content Editor

Related News