ਰੂਸ ''ਚ ਕੋਰੋਨਾ ਵਾਇਰਸ ਦੇ 6,248 ਨਵੇਂ ਮਾਮਲੇ ਆਏ ਸਾਹਮਣੇ

Tuesday, Jul 14, 2020 - 05:09 PM (IST)

ਰੂਸ ''ਚ ਕੋਰੋਨਾ ਵਾਇਰਸ ਦੇ 6,248 ਨਵੇਂ ਮਾਮਲੇ ਆਏ ਸਾਹਮਣੇ

ਮਾਸਕੋ (ਵਾਰਤਾ) : ਰੂਸ ਵਿਚ ਪਿਛਲੇ 24 ਘੰਟਿਆਂ ਦੌਰਾਨ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਦੇ 6,248 ਨਵੇਂ ਮਾਮਲਿਆਂ ਦੀ ਪੁਸ਼ਟੀ ਦੇ ਬਾਅਦ ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 739,947 ਹੋ ਗਈ। ਕੋਰੋਨਾ ਵਾਇਰਸ ਪ੍ਰਤੀਕਿਰਿਆ ਕੇਂਦਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਕਿਹਾ, 'ਦੇਸ਼ ਦੇ 83 ਵੱਖ-ਵੱਖ ਖੇਤਰਾਂ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 6,248 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਵਿਚੋਂ ਕਰੀਬ 24.5 ਫ਼ੀਸਦੀ ਯਾਨੀ 1,531 ਲੋਕਾਂ ਵਿਚ ਕਿਸੇ ਵੀ ਤਰ੍ਹਾਂ ਦਾ ਲੱਛਣ ਨਹੀਂ ਪਾਇਆ ਗਿਆ ਹੈ। ਕੇਂਦਰ ਨੇ ਕਿਹਾ ਕਿ ਦੇਸ਼ ਦੇ 85 ਖੇਤਰਾਂ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ 739,947 ਮਾਮਲੇ ਦਰਜ ਕੀਤੇ ਜਾ ਚੁੱਕੇ ਅਤੇ ਪ੍ਰਤੀਦਿਨ 0.9 ਦੀ ਔਸਤ ਨਾਲ ਮਾਮਲੇ ਵੱਧ ਰਹੇ ਹਨ।

ਮਾਸਕੋ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 613 ਮਾਮਲੇ ਸਾਹਮਣੇ ਆਏ ਹਨ ਜੋ ਕਿ ਕਿਸੇ ਵੀ ਖੇਤਰ ਵਿਚ ਸਭ ਤੋਂ ਜ਼ਿਆਦਾ ਹਨ। ਮਾਸਕੋ ਦੇ ਇਲਾਵਾ ਸੈਂਟ ਪੀਟਰਸਬਰਗ ਵਿਚ ਇਸ ਦੌਰਾਨ 281, ਖੰਤੀ-ਮੰਸੀ ਖੇਤਰ ਵਿਚ 268 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਰੂਸ ਵਿਚ ਪਿਛਲੇ 24 ਘੰਟਿਆਂ  ਦੌਰਾਨ ਕੋਰੋਨਾ ਵਾਇਰਸ ਨਾਲ 175 ਲੋਕਾਂ ਦੀ ਮੌਤ ਦੇ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 11,614 ਹੋ ਗਈ ਹੈ ਅਤੇ ਹੁਣ ਤੱਕ ਕਰੀਬ 512,825 ਮਰੀਜ਼ ਪੂਰੀ ਤਰ੍ਹਾਂ ਨਾਲ ਠੀਕ ਹੋ ਗਏ ਹਨ।  ਰੂਸ ਦੇ ਸਿਹਤ ਵਿਭਾਗ ਦੀ ਨਿਗਰਾਨੀ ਰੱਖਣ ਵਾਲੀ ਸੰਸਥਾ ਰੋਸਪੋਟਰੇਬਨਾੜਜਰ ਅਨੁਸਾਰ ਦੇਸ਼ ਵਿਚ ਹੁਣ ਤੱਕ 2 ਕਰੋੜ 34 ਲੱਖ ਲੋਕਾਂ ਦੀ ਜਾਂਚ ਕੀਤੀ ਜਾ ਚੁੱਕੀ ਹਨ ਅਤੇ 274,000 ਕੋਰੋਨਾ ਨਾਲ ਪੀੜਤ ਸ਼ੱਕੀ ਮਰੀਜ਼ਾਂ ਨੂੰ ਡਾਕਟਰੀ ਨਿਗਰਾਨੀ ਵਿਚ ਰੱਖਿਆ ਗਿਆ ਹੈ।


author

cherry

Content Editor

Related News