ਯੂਕ੍ਰੇਨ 'ਤੇ ਰੂਸ ਦਾ ਵੱਡਾ ਹਵਾਈ ਹਮਲਾ, 51 ਦਿਨਾਂ ਬਾਅਦ ਕੀਵ 'ਤੇ ਦਾਗੀਆਂ ਮਿਜ਼ਾਈਲਾਂ, 22 ਦੀ ਮੌਤ

Friday, Apr 28, 2023 - 10:46 PM (IST)

ਯੂਕ੍ਰੇਨ 'ਤੇ ਰੂਸ ਦਾ ਵੱਡਾ ਹਵਾਈ ਹਮਲਾ, 51 ਦਿਨਾਂ ਬਾਅਦ ਕੀਵ 'ਤੇ ਦਾਗੀਆਂ ਮਿਜ਼ਾਈਲਾਂ, 22 ਦੀ ਮੌਤ

ਇੰਟਰਨੈਸ਼ਨਲ ਡੈਸਕ : ਰੂਸ ਨੇ ਸ਼ੁੱਕਰਵਾਰ ਤੜਕੇ ਯੂਕ੍ਰੇਨ ਦੀ ਰਾਜਧਾਨੀ ਕੀਵ ਤੇ ਆਸਪਾਸ ਦੇ ਖੇਤਰਾਂ 'ਚ 20 ਤੋਂ ਵੱਧ ਕਰੂਜ਼ ਮਿਜ਼ਾਈਲਾਂ ਅਤੇ 2 ਡਰੋਨ ਦਾਗੇ, ਜਿਨ੍ਹਾਂ 'ਚ ਘੱਟੋ-ਘੱਟ 22 ਲੋਕਾਂ ਦੀ ਮੌਤ ਹੋ ਗਈ। ਮੱਧ ਯੂਕ੍ਰੇਨ ਵਿੱਚ ਇਕ ਰਿਹਾਇਸ਼ੀ ਇਮਾਰਤ 'ਤੇ ਹੋਏ 2 ਮਿਜ਼ਾਈਲ ਹਮਲਿਆਂ ਵਿੱਚ ਇਨ੍ਹਾਂ 'ਚੋਂ ਜ਼ਿਆਦਾਤਰ ਲੋਕਾਂ ਦੀ ਮੌਤ ਹੋ ਗਈ। ਕੀਵ ਸ਼ਹਿਰ ਦੇ ਪ੍ਰਸ਼ਾਸਨ ਅਨੁਸਾਰ ਲਗਭਗ 2 ਮਹੀਨਿਆਂ 'ਚ ਪਹਿਲੀ ਵਾਰ ਰਾਜਧਾਨੀ ਦੇ ਆਲੇ-ਦੁਆਲੇ ਹਵਾਈ ਹਮਲੇ ਦੇ ਸਾਇਰਨ ਵੱਜੇ ਅਤੇ ਯੂਕ੍ਰੇਨ ਦੀ ਹਵਾਈ ਸੈਨਾ ਨੇ ਕੀਵ 'ਤੇ 11 ਕਰੂਜ਼ ਮਿਜ਼ਾਈਲਾਂ ਅਤੇ 2 ਡਰੋਨਾਂ ਨੂੰ ਰੋਕਿਆ।

ਇਹ ਵੀ ਪੜ੍ਹੋ : ਡ੍ਰੈਗਨ ਨੇ ਫਿਰ ਚੱਲੀ ਚਾਲ! ਤਾਈਵਾਨ ਨੇੜੇ ਚੀਨੀ ਫੌਜ ਨੇ ਉਡਾਏ ਇੰਨੇ ਲੜਾਕੂ ਜਹਾਜ਼ ਤੇ ਡਰੋਨ

PunjabKesari

ਕੀਵ ਤੋਂ ਕਰੀਬ 215 ਕਿਲੋਮੀਟਰ ਦੱਖਣ 'ਚ ਸਥਿਤ ਉਮਾਨ ਸ਼ਹਿਰ ਵਿੱਚ 9 ਮੰਜ਼ਿਲਾ ਰਿਹਾਇਸ਼ੀ ਇਮਾਰਤ 'ਤੇ ਹਮਲਾ ਕੀਤਾ ਗਿਆ। ਰਾਜਧਾਨੀ ਖੇਤਰ ਦੇ ਗਵਰਨਰ ਇਹੋਰ ਟੈਬੂਰੇਟਸ ਦੇ ਅਨੁਸਾਰ ਹਮਲੇ 'ਚ 3 ਬੱਚਿਆਂ ਸਮੇਤ 22 ਲੋਕ ਮਾਰੇ ਗਏ। ਯੂਕ੍ਰੇਨ ਦੀ ਨੈਸ਼ਨਲ ਪੁਲਸ ਮੁਤਾਬਕ 17 ਲੋਕ ਜ਼ਖ਼ਮੀ ਹੋਏ ਹਨ ਅਤੇ 3 ਬੱਚਿਆਂ ਨੂੰ ਮਲਬੇ 'ਚੋਂ ਬਾਹਰ ਕੱਢਿਆ ਗਿਆ ਹੈ। ਰੂਸ ਦੇ ਰੱਖਿਆ ਮੰਤਰਾਲੇ ਨੇ ਕਿਹਾ ਕਿ ਕਰੂਜ਼ ਮਿਜ਼ਾਈਲਾਂ ਨੂੰ ਉਨ੍ਹਾਂ ਥਾਵਾਂ 'ਤੇ ਦਾਗਿਆ ਗਿਆ, ਜਿੱਥੇ ਯੂਕ੍ਰੇਨੀ ਫੌਜੀ ਰਿਜ਼ਰਵ ਯੂਨਿਟਾਂ ਨੂੰ ਯੁੱਧ ਦੇ ਮੈਦਾਨ ਵਿੱਚ ਆਪਣੀ ਤਾਇਨਾਤੀ ਤੋਂ ਪਹਿਲਾਂ ਤਾਇਨਾਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਕਾਂਗਰਸ ਨੂੰ ਵੱਡਾ ਝਟਕਾ, ਇਸ ਸਾਬਕਾ ਮੰਤਰੀ ਦਾ ਭਤੀਜਾ 'ਆਪ' 'ਚ ਸ਼ਾਮਲ

PunjabKesari

ਰੂਸੀ ਰੱਖਿਆ ਮੰਤਰਾਲੇ ਦੇ ਬੁਲਾਰੇ ਲੈਫਟੀਨੈਂਟ ਜਨਰਲ ਇਗੋਰ ਕੋਨਾਸ਼ੇਨਕੋਵ ਨੇ ਕਿਹਾ, “ਹਮਲੇ 'ਚ ਨਿਸ਼ਾਨਾ ਸਹੀ ਢੰਗ ਨਾਲ ਮਾਰਿਆ ਗਿਆ। ਸਾਰੀਆਂ ਮਨੋਨੀਤ ਥਾਵਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ।” ਉਨ੍ਹਾਂ ਨਿਸ਼ਾਨਾ ਬਣਾਏ ਜਾਣ ਵਾਲੇ ਕਿਸੇ ਖਾਸ ਖੇਤਰਾਂ ਜਾਂ ਰਿਹਾਇਸ਼ੀ ਇਮਾਰਤਾਂ ਦਾ ਜ਼ਿਕਰ ਨਹੀਂ ਕੀਤਾ। ਪੂਰਬੀ ਸ਼ਹਿਰ ਡਨੀਪਰੋ ਦੇ ਗਵਰਨਰ ਸੇਰਹੀ ਲਿਸਾਕ ਨੇ ਕਿਹਾ ਕਿ ਸ਼ਹਿਰ 'ਚ ਹੋਏ ਹਮਲੇ 'ਚ 31 ਸਾਲਾ ਔਰਤ ਤੇ ਉਸ ਦੀ 2 ਸਾਲਾ ਬੇਟੀ ਦੀ ਮੌਤ ਹੋ ਗਈ। 4 ਹੋਰ ਲੋਕ ਜ਼ਖ਼ਮੀ ਹੋਏ ਹਨ।

ਇਹ ਹਮਲੇ ਅਜਿਹੇ ਸਮੇਂ ਕੀਤੇ ਗਏ ਜਦੋਂ ਕੁਝ ਦਿਨ ਪਹਲਿਾਂ ਹੀ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਕਿਹਾ ਸੀ ਕਿ ਉਨ੍ਹਾਂ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਫੋਨ 'ਤੇ "ਲੰਬੀ ਅਤੇ ਸਾਰਥਿਕ" ਗੱਲਬਾਤ ਹੋਈ ਸੀ। ਉਨ੍ਹਾਂ ਅਨੁਸਾਰ ਸ਼ੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਯੂਕ੍ਰੇਨ ਤੇ ਹੋਰ ਦੇਸ਼ਾਂ ਵਿੱਚ ਸ਼ਾਂਤੀ ਦੂਤ ਭੇਜੇਗੀ। ਯੂਕ੍ਰੇਨ ਦੇ ਵਿਦੇਸ਼ ਮੰਤਰੀ ਦਮਿਤਰੋ ਕੁਲੇਬਾ ਨੇ ਕਿਹਾ ਕਿ ਸ਼ੁੱਕਰਵਾਰ ਦੇ ਹਮਲਿਆਂ ਤੋਂ ਪਤਾ ਲੱਗਦਾ ਹੈ ਕਿ ਰੂਸ ਸ਼ਾਂਤੀ ਸਮਝੌਤੇ ਵਿੱਚ ਦਿਲਚਸਪੀ ਨਹੀਂ ਰੱਖਦਾ। ਉਨ੍ਹਾਂ ਟਵੀਟ ਕੀਤਾ, ''ਮਿਜ਼ਾਈਲ ਹਮਲੇ 'ਚ 2 ਸਾਲ ਦੇ ਬੱਚੇ ਸਮੇਤ ਬੇਕਸੂਰ ਲੋਕ ਮਾਰੇ ਗਏ।"

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਲਈ ਸੁਸ਼ੀਲ ਰਿੰਕੂ ਨੂੰ ਹੀ ਕਿਉਂ ਬਣਾਇਆ ਉਮੀਦਵਾਰ, ਜਾਣੋ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਤੋਂ

ਯੂਕ੍ਰੇਨ ਦੀ ਰਾਜਧਾਨੀ ਕੀਵ 'ਤੇ ਕਰੀਬ 51 ਦਿਨਾਂ ਬਾਅਦ ਰੂਸ ਵੱਲੋਂ ਹਮਲਾ ਕੀਤਾ ਗਿਆ ਹੈ। ਕੀਵ ਸ਼ਹਿਰ ਦੇ ਫੌਜੀ ਪ੍ਰਸ਼ਾਸਨ ਦੇ ਮੁਖੀ ਨੇ ਕਿਹਾ ਕਿ 51 ਦਿਨਾਂ ਬਾਅਦ ਰੂਸ ਨੇ ਕੀਵ 'ਤੇ ਮਿਜ਼ਾਈਲ ਹਮਲਾ ਕੀਤਾ ਹੈ। ਯੂਕ੍ਰੇਨ ਦੀ ਰਾਜਧਾਨੀ 'ਚ 9 ਮਾਰਚ ਤੋਂ ਬਾਅਦ ਪਹਿਲੀ ਵਾਰ ਹਮਲਾ ਹੋਇਆ ਹੈ। ਜ਼ਿਕਰਯੋਗ ਹੈ ਕਿ ਰੂਸ ਨੇ ਪਿਛਲੇ ਸਾਲ ਫਰਵਰੀ 'ਚ ਯੂਕ੍ਰੇਨ 'ਤੇ ਹਮਲੇ ਸ਼ੁਰੂ ਕੀਤੇ ਸਨ। ਹਾਲਾਂਕਿ ਕੀਵ 'ਚ ਇਨ੍ਹਾਂ ਹਮਲਿਆਂ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਰੂਸ ਵੱਲੋਂ ਦਾਗੀਆਂ ਗਈਆਂ 23 ਮਿਜ਼ਾਈਲਾਂ 'ਚੋਂ 21 ਨੂੰ ਯੂਕ੍ਰੇਨ ਦੀ ਹਵਾਈ ਰੱਖਿਆ ਪ੍ਰਣਾਲੀ ਡੇਗ ਦਿੱਤਾ। 2 ਡਰੋਨ ਵੀ ਸਨ, ਜਿਨ੍ਹਾਂ ਨੂੰ ਹਵਾ ਵਿੱਚ ਹੀ ਨਸ਼ਟ ਕਰ ਦਿੱਤਾ ਗਿਆ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News