ਰੂਸ ਨੇ ਕੀਵ 'ਤੇ ਕੀਤੀ ਏਅਰ ਸਟ੍ਰਾਈਕ, TV ਟਾਵਰ ਉਡਾਇਆ, ਚੈਨਲਾਂ ਦਾ ਪ੍ਰਸਾਰਣ ਬੰਦ
Wednesday, Mar 02, 2022 - 02:22 AM (IST)
ਇੰਟਰਨੈਸ਼ਨਲ ਡੈਸਕ-ਰੂਸ ਨੇ ਯੂਕ੍ਰੇਨ ਦੀ ਰਾਜਧਾਨੀ ਕੀਵ 'ਚ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਰੂਸ ਨੇ ਕੀਵ 'ਚ ਟੀ.ਵੀ. ਟਾਵਰ 'ਤੇ ਏਅਰ ਸਟ੍ਰਾਈਕ ਕੀਤੀ ਅਤੇ ਇਸ ਸਟ੍ਰਾਈਕ ਤੋਂ ਬਾਅਦ ਯੂਕ੍ਰੇਨ ਦੇ ਟੀ.ਵੀ. ਚੈਨਲਾਂ ਦਾ ਪ੍ਰਸਾਰਣ ਬੰਦ ਹੋ ਗਿਆ। ਰੂਸ ਦੇ ਯੂਕ੍ਰੇਨ 'ਤੇ ਲਗਾਤਾਰ ਹਮਲੇ ਜਾਰੀ ਹਨ। ਮੰਗਲਵਾਰ ਨੂੰ ਰੂਸੀ ਫੌਜ ਨੇ ਯੂਕ੍ਰੇਨ ਦੇ ਦੋ ਵੱਡੇ ਸ਼ਹਿਰਾਂ ਕੀਵ ਅਤੇ ਖਾਰਕੀਵ ਨੂੰ ਨਿਸ਼ਾਨਾ ਬਣਾਇਆ। ਖਾਰਕੀਵ 'ਚ ਰਿਹਾਇਸ਼ੀ ਇਲਾਕੇ 'ਚ ਰੂਸ ਨੇ ਮਿਜ਼ਾਈਲ ਨਾਲ ਹਮਲਾ ਕੀਤਾ। ਇਸ 'ਚ 8 ਲੋਕਾਂ ਦੀ ਮੌਤ ਹੋ ਗਈ ਅਤੇ ਦੱਸਿਆ ਜਾ ਰਿਹਾ ਹੈ ਕਿ ਹਮਲੇ ਦੀ ਲਪੇਟ 'ਚ ਹਸਪਤਾਲ ਵੀ ਆ ਗਿਆ।
ਇਹ ਵੀ ਪੜ੍ਹੋ : ਯੂਕ੍ਰੇਨ ਸੰਕਟ ਦਰਮਿਆਨ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ PM ਮੋਦੀ ਨਾਲ ਕੀਤੀ ਗੱਲਬਾਤ
ਜ਼ਿਕਰਯੋਗ ਹੈ ਕਿ ਯੂਕ੍ਰੇਨ ਸੰਕਟ ਦਰਮਿਆਨ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ 'ਤੇ ਗੱਲਬਾਤ ਕੀਤੀ। ਦੋਵਾਂ ਨੇਤਾਵਾਂ ਵਿਚਾਲੇ ਅਜਿਹੇ ਸਮੇਂ ਗੱਲ ਹੋਈ ਜਦ ਰੂਸ ਲਗਾਤਾਰ ਯੂਕ੍ਰੇਨ 'ਤੇ ਹਮਲਾ ਕਰ ਰਿਹਾ ਹੈ। ਰੂਸ ਦੇ ਫਾਈਟਰ ਜੈਟਸ ਯੂਕ੍ਰੇਨ ਦੀ ਰਾਜਧਾਨੀ ਕੀਵ ਅਤੇ ਸ਼ਹਿਰ ਖਾਰਕੀਵ 'ਤੇ ਲਗਾਤਾਰ ਬੰਬਾਰੀ ਕਰ ਰਿਹਾ ਹੈ।
ਇਹ ਵੀ ਪੜ੍ਹੋ : ਤਣਾਅ ਦਰਮਿਆਨ ਤਾਈਵਾਨ ਪਹੁੰਚੇ ਅਮਰੀਕਾ ਦੇ ਸਾਬਕਾ ਚੋਟੀ ਦੇ ਰੱਖਿਆ ਅਧਿਕਾਰੀ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ