ਰੂਸ ਤੇ ਸਾਊਦੀ ਅਰਬ ਨੇ ਕੀਤੀ ਕਾਬੁਲ ''ਚ ਹੋਏ ਹਮਲਿਆਂ ਦੀ ਨਿੰਦਾ

Friday, Aug 27, 2021 - 07:45 PM (IST)

ਰੂਸ ਤੇ ਸਾਊਦੀ ਅਰਬ ਨੇ ਕੀਤੀ ਕਾਬੁਲ ''ਚ ਹੋਏ ਹਮਲਿਆਂ ਦੀ ਨਿੰਦਾ

ਮਾਸਕੋ/ਦੁਬਈ-ਰੂਸ ਅਤੇ ਸਾਊਦੀ ਅਰਬ ਨੇ ਕਾਬੁਲ 'ਚ ਹੋਏ ਬੰਬ ਧਮਾਕਿਆਂ ਦੀ ਸਖਤ ਨਿੰਦਾ ਕਰਦੇ ਹੋਏ ਅਫਗਾਨਿਸਤਾਨ 'ਚ ਮੌਜੂਦਾ ਹਾਲਾਤ ਨੂੰ ਲੈ ਕੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। ਰੂਸ ਦੇ ਰਾਸ਼ਟਰਪਤੀ ਕਾਰਜਕਾਲ ਕ੍ਰੈਮਲਿਨ ਦੇ ਬੁਲਾਰੇ ਦਿਮਿਤਰੀ ਪੇਸ਼ਕੋਵ ਨੇ ਸ਼ੁੱਕਰਵਾਰ ਨੂੰ ਇਕ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਬਦਕਿਸਮਤੀ ਨਾਲ ਇਸ ਗੱਲ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸਲਾਮਿਕ ਸਟੇਟ ਸਮੇਤ ਹੋਰ ਅੱਤਵਾਦੀ ਸੰਗਠਨ ਅਫਗਾਨਿਸਤਾਨ 'ਚ ਪੈਦਾ ਹੋਏ ਮੌਜੂਦਾ ਹਾਲਾਤ ਦਾ ਫਾਇਦਾ ਚੁੱਕ ਕੇ ਆਪਣੀ ਸਥਿਤੀ ਮਜ਼ਬੂਤ ਕਰ ਸਕਦੇ ਹਾਂ।

ਇਹ ਵੀ ਪੜ੍ਹੋ : ਅਫਗਾਨਿਸਤਾਨ ਤੋਂ ਲੋਕਾਂ ਨੂੰ ਵਾਪਸ ਲਿਆਉਣ ਦੀ ਮੁਹਿੰਮ ਪੂਰੀ : ਸਵੀਡਨ

ਸ਼ਕੋਵ ਨੇ ਕਿਹਾ ਕਿ ਬੰਬ ਧਮਾਕਿਆਂ ਤੋਂ ਬਾਅਦ ਅਫਗਾਨਿਸਤਾਨ 'ਚ ਪੈਦਾ ਹੋਏ ਹਾਲਾਤ ਨੂੰ ਲੈ ਕੇ ਰੂਸ ਬਹੁਤ ਚਿੰਤਤ ਹੈ। ਉਥੇ, ਸਾਊਦੀ ਅਰਬ ਨੇ ਕਾਬੁਲ ਹਵਾਈ ਅੱਡੇ ਦੇ ਨੇੜੇ ਹੋਏ ਆਤਮਘਾਤੀ ਹਮਲੇ ਦੀ ਸਖਤ ਨਿੰਦਾ ਕਰਦੇ ਹੋਏ ਕਿਹਾ ਕਿ ਅਜਿਹੇ ਅਪਰਾਧਿਕ ਕੰਮ ਸਿਧਾਂਤਾ ਅਤੇ ਮਨੁੱਖ ਵਿਰੁੱਧ ਹੈ। ਸਾਊਦੀ ਅਰਬ ਨੇ ਕਾਬੁਲ ਹਮਲਿਆਂ 'ਚ ਮਾਰੇ ਗਏ ਲੋਕਾਂ ਦੇ ਰਿਸ਼ਤੇਦਾਰਾਂ ਦੇ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦੇ ਹੋਏ ਜ਼ਖਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਵੀ ਕੀਤੀ।

ਇਹ ਵੀ ਪੜ੍ਹੋ : ਤਾਲਿਬਾਨ ਨੇ ਕਾਬੁਲ ਹਵਾਈ ਅੱਡੇ ਦੇ ਬਾਹਰ ਹੋਏ ਹਮਲੇ ਦੀ ਕੀਤੀ ਨਿੰਦਾ

ਸਾਊਦੀ ਅਰਬ ਦੇ ਵਿਦੇਸ਼ ਮੰਤਰਾਲਾ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਸੰਕਟ ਦੇ ਇਸ ਸਮੇਂ 'ਚ ਸਾਊਦੀ ਅਰਬ ਅਫਗਾਨਿਸਤਾਨ ਦੇ ਲੋਕਾਂ ਦੇ ਨਾਲ ਖੜਿਆ ਹੈ ਅਤੇ ਉਨ੍ਹਾਂ ਨੂੰ ਪੂਰਾ ਸਮਰਥਨ ਦੇਵੇਗਾ। ਇਸ ਦਰਮਿਆਨ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਨੇ ਵੀ ਕਾਬੁਲ ਹਵਾਈ ਅੱਡੇ 'ਤੇ ਹੋਏ ਹਮਲਿਆਂ ਦੀ ਸਖਤ ਨਿੰਦਾ ਕੀਤੀ ਹੈ। ਮੈਕ੍ਰੋਂ ਨੇ ਹਮਲੇ 'ਚ ਮਾਰੇ ਗਏ ਲੋਕਾਂ ਦੇ ਰਿਸ਼ਤੇਦਾਰਾਂ ਦੇ ਪ੍ਰਤੀ ਸੰਵੇਦਨਾ ਪ੍ਰਗਟ ਕਰਦੇ ਹੋਏ ਲੋਕਾਂ ਨੂੰ ਉਥੋਂ ਦੇ ਕੰਮ 'ਚ ਲੱਗੇ ਹੋਏ ਕਰਮਚਾਰੀਆਂ ਦੇ ਸਾਹਸ ਦੀ ਪ੍ਰਸ਼ੰਸ਼ਾ ਕੀਤੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News