ਭਾਰਤ ਨਾਲ ਵੀਜ਼ਾ ਪ੍ਰਣਾਲੀ ਨੂੰ ਸੌਖਾ ਬਣਾਉਣ ਦੀ ਤਿਆਰੀ ਕਰ ਰਿਹੈ ਰੂਸ

Tuesday, Mar 07, 2023 - 03:43 PM (IST)

ਭਾਰਤ ਨਾਲ ਵੀਜ਼ਾ ਪ੍ਰਣਾਲੀ ਨੂੰ ਸੌਖਾ ਬਣਾਉਣ ਦੀ ਤਿਆਰੀ ਕਰ ਰਿਹੈ ਰੂਸ

ਇੰਟਰਨੈਸ਼ਨਲ ਡੈਸਕ (ਬਿਊਰੋ): ਰੂਸ ਵੀਜ਼ਾ ਪ੍ਰਣਾਲੀ ਨੂੰ ਸੌਖਾ ਬਣਾਉਣ ਲਈ ਭਾਰਤ ਸਮੇਤ ਛੇ ਦੇਸ਼ਾਂ ਨਾਲ ਸਮਝੌਤੇ ਦੀ ਤਿਆਰੀ ਕਰ ਰਿਹਾ ਹੈ। ਰੂਸੀ ਸਮਾਚਾਰ ਏਜੰਸੀ ਟਾਸ ਨੇ ਉਪ ਵਿਦੇਸ਼ ਮੰਤਰੀ ਯੇਵਗੇਨੀ ਇਵਾਨੋਵ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਇਵਾਨੋਵ ਨੇ ਕਿਹਾ ਕਿ ਭਾਰਤ ਤੋਂ ਇਲਾਵਾ ਅਸੀਂ ਅੰਗੋਲਾ, ਵੀਅਤਨਾਮ, ਇੰਡੋਨੇਸ਼ੀਆ, ਸੀਰੀਆ ਅਤੇ ਫਿਲੀਪੀਨਜ਼ ਨਾਲ ਵੀ ਅੰਤਰ-ਸਰਕਾਰੀ ਸਮਝੌਤਿਆਂ 'ਤੇ ਕੰਮ ਕਰ ਰਹੇ ਹਾਂ, ਜਿਸ ਦਾ ਮਕਸਦ ਉਨ੍ਹਾਂ ਨਾਲ ਵੀਜ਼ਾ ਪ੍ਰਣਾਲੀ ਨੂੰ ਸਰਲ ਬਣਾਉਣਾ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ ਦਾ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਅਹਿਮ ਐਲਾਨ, ਪੰਜਾਬੀਆਂ ਨੂੰ ਹੋਵੇਗਾ ਵੱਡਾ ਫ਼ਾਇਦਾ

ਇਸ ਤੋਂ ਪਹਿਲਾਂ ਇਵਾਨੋਵ ਨੇ ਕਿਹਾ ਕਿ ਰੂਸ ਬਹਿਰੀਨ, ਓਮਾਨ, ਸਾਊਦੀ ਅਰਬ, ਬਹਾਮਾਸ, ਬਾਰਬਾਡੋਸ, ਹੈਤੀ, ਜ਼ੈਂਬੀਆ, ਕੁਵੈਤ, ਮਲੇਸ਼ੀਆ, ਮੈਕਸੀਕੋ, ਤ੍ਰਿਨੀਦਾਦ ਅਤੇ ਟੋਬੈਗੋ ਸਮੇਤ 11 ਦੇਸ਼ਾਂ ਨਾਲ ਵੀਜ਼ਾ ਮੁਕਤ ਯਾਤਰਾ ਸਮਝੌਤਿਆਂ 'ਤੇ ਕੰਮ ਕਰ ਰਿਹਾ ਹੈ। ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਜੀ-20 ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਿਛਲੇ ਹਫ਼ਤੇ ਭਾਰਤ ਆਏ ਸਨ। ਮੀਟਿੰਗ ਵਿੱਚ ਲਾਵਰੋਵ ਨੇ ਜੀ-20 ਦੀ ਪ੍ਰਧਾਨਗੀ ਲਈ ਭਾਰਤ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਵਿਸ਼ਵ ਏਜੰਡੇ ਦੇ ਮੁੱਖ ਮੁੱਦਿਆਂ 'ਤੇ ਭਾਰਤ ਨੂੰ ਬਹੁਤ ਜ਼ਿੰਮੇਵਾਰ ਅਤੇ ਇੱਕ ਮਹਾਂਸ਼ਕਤੀ ਦੇ ਯੋਗ ਦੱਸਿਆ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀ ਤਾਰੀਫ ਕੀਤੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News