ਰੂਸ ਨੇ 77 ਹੋਰ ਅਮਰੀਕੀ ਨਾਗਰਿਕਾਂ ਦੇ ਦਾਖ਼ਲੇ ''ਤੇ ਲਗਾਈ ਪਾਬੰਦੀ
Thursday, Feb 09, 2023 - 02:28 PM (IST)
ਮਾਸਕੋ (ਬਿਊਰੋ)- ਰੂਸ ਦੇ ਵਿਦੇਸ਼ ਮੰਤਰਾਲੇ ਨੇ ਜਵਾਬੀ ਕਾਰਵਾਈ ਕਰਦੇ ਹੋਏ ਅਮਰੀਕਾ ਦੇ ਹੋਰ 77 ਨਾਗਰਿਕਾਂ ਦੇ ਦੇਸ਼ ਵਿਚ ਦਾਖ਼ਲ ਹੋਣ 'ਤੇ ਪਾਬੰਦੀ ਲਗਾ ਦਿੱਤੀ ਹੈ।ਸਿਨਹੂਆ ਨਿਊਜ਼ ਏਜੰਸੀ ਨੇ ਮੰਤਰਾਲੇ ਦੇ ਹਵਾਲੇ ਤੋਂ ਕਿਹਾ ਕਿ ਨਾਗਰਿਕਾਂ 'ਚ ਸਰਕਾਰੀ ਏਜੰਸੀਆਂ, ਸੰਘੀ ਵਿਭਾਗਾਂ ਅਤੇ ਯੂਕਰੇਨ ਨੂੰ ਹਥਿਆਰਾਂ ਦੀ ਸਪਲਾਈ ਕਰਨ ਵਾਲੀਆਂ ਕੰਪਨੀਆਂ ਦੇ ਮੁੱਖੀ ਸ਼ਾਮਲ ਹਨ।
ਇਹ ਵੀ ਪੜ੍ਹੋ- ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿ, BSF ਨੇ 28 ਰਾਊਂਡ ਫ਼ਾਇਰ ਕਰਕੇ ਡਰੋਨ ਨੂੰ ਭੇਜਿਆ ਵਾਪਸ
ਇਹ ਫ਼ੈਸਲਾ ਵਾਸ਼ਿੰਗਟਨ ਵੱਲੋਂ ਰੂਸੀ ਨਾਗਰਿਕਾਂ 'ਤੇ ਪਾਬੰਦੀਆਂ ਦੇ ਲਗਾਤਾਰ ਵਿਸਤਾਰ ਦੇ ਜਵਾਬ 'ਚ ਲਿਆ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਅਨੁਸਾਰ ਰੂਸ ਨੇ ਹੁਣ ਤੱਕ ਕੁੱਲ 1,344 ਅਮਰੀਕੀ ਨਾਗਰਿਕਾਂ ਵਿਰੁੱਧ ਪਾਬੰਦੀਆਂ ਲਗਾਈਆਂ ਹਨ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।