ਰੂਸ ''ਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 6.27 ਲੱਖ ਤੋਂ ਪਾਰ
Sunday, Jun 28, 2020 - 12:47 AM (IST)
ਮਾਸਕੋ- ਰੂਸ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 6,852 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਪੀੜਤਾਂ ਦੀ ਕੁੱਲ ਗਿਣਤੀ 6,27,646 ਹੋ ਗਈ।
ਨੈਸ਼ਨਲ ਕੋਰੋਨਾ ਵਾਇਰਸ ਰਿਸਪਾਂਸਸ ਸੈਂਟਰ ਦੇ ਸ਼ਨੀਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਨਵੇਂ ਮਾਮਲਿਆਂ ਵਿਚ 750 ਮਾਸਕੋ, 366 ਮਾਸਕੋ ਰੀਜਨ ਅਤੇ 280 ਖੰਟਿ-ਮਨਸੀ ਆਟੋਨਾਮਸ ਏਰੀਆ ਤੋਂ ਹਨ। ਇਸ ਸਮੇਂ ਦੌਰਾਨ 188 ਕੋਰੋਨਾ ਪੀੜਤਾਂ ਦੀ ਮੌਤ ਹੋ ਗਈ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ 8,969 ਲੋਕਾਂ ਦੀ ਇਸ ਮਹਾਮਾਰੀ ਕਾਰਨ ਮੌਤ ਹੋ ਚੁੱਕੀ ਹੈ। ਇਸ ਵਿਚਕਾਰ ਦੇਸ਼ ਵਿਚ ਹੁਣ ਤੱਕ 3,93,352 ਮਰੀਜ਼ ਠੀਕ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਦਾ ਪ੍ਰਕੋਪ ਇਸ ਸਮੇਂ ਪੂਰੀ ਦੁਨੀਆ ਵਿਚ ਦੇਖਣ ਨੂੰ ਮਿਲ ਰਿਹਾ ਹੈ। ਕੁਝ ਮੁਲਕਾਂ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ ਅਤੇ ਕਈ ਇਸ 'ਤੇ ਕਾਬੂ ਪਾਉਂਦਾ ਦਿਖ ਰਹੇ ਹਨ। ਉਥੇ ਹੀ, ਹੁਣ ਤੱਕ ਪੂਰੇ ਵਿਸ਼ਵ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਕਰੋੜ ਤੋਂ ਪਾਰ ਪਹੁੰਚ ਗਈ ਹੈ। ਜਿਸ ਦੀ ਜਾਣਕਾਰੀ ਵਰਲਡੋਮੀਟਰ ਨੇ ਆਪਣੀ ਵੈੱਬਸਾਈਟ 'ਤੇ ਦਿੱਤੀ ਹੈ।