ਰੂਸ ''ਚ 24 ਘੰਟਿਆਂ ਦੌਰਾਨ ਕੋਰੋਨਾ ਦੇ 6 ਹਜ਼ਾਰ ਤੋਂ ਵੱਧ ਮਾਮਲੇ ਹੋਏ ਦਰਜ

07/16/2020 3:49:31 PM

ਮਾਸਕੋ- ਰੂਸ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 6,428 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ ਇਸ ਨਾਲ ਪੀੜਤ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 7,52,797 ਹੋ ਗਈ ਹੈ। 
ਰੂਸ ਦੇ ਕੋਰੋਨਾ ਪੀੜਤ ਪ੍ਰਤੀਕਿਰਿਆ ਕੇਂਦਰ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰ ਨੇ ਕਿਹਾ ਕਿ ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 6,428 ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚੋਂ 1549 ਮਰੀਜ਼ਾਂ ਵਿਚ ਇਸ ਬੀਮਾਰੀ ਦੇ ਕੋਈ ਲੱਛਣ ਨਹੀਂ ਹਨ।ਦੇਸ਼ ਵਿਚ ਹੁਣ ਇਸ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਗਿਣਤੀ 7,52,797 ਹੋ ਗਈ ਹੈ। 
ਕੇਂਦਰ ਨੇ ਦੱਸਿਆ ਕਿ ਨਵੇਂ ਮਾਮਲਿਆਂ ਵਿਚ ਸਭ ਤੋਂ ਵੱਧ 531 ਮਾਮਲੇ ਮਾਸਕੋ ਵਿਚ ਦਰਜ ਕੀਤੇ ਗਏ ਹਨ। ਇਸ ਦੇ ਬਾਅਦ ਸਵੈਰਡਲੋਵਸਕ ਵਿਚ 349 ਅਤੇ ਸੈਂਟ ਪੀਟਰਸਬਰਗ ਵਿਚ 256 ਮਾਮਲੇ ਦਰਜ ਕੀਤੇ ਗਏ ਹਨ। ਰੂਸ ਵਿਚ ਪਿਛਲੇ 24 ਘੰਟਿਆਂ ਦੌਰਾਨ ਇਸ ਮਹਾਮਾਰੀ ਨਾਲ 167 ਮਰੀਜ਼ਾਂ ਦੀ ਮੌਤ ਹੋਈ, ਜਿਸ ਕਾਰਨ ਕੋਰੋਨਾ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ 11,937 ਹੋ ਗਈ ਹੈ। ਇਸ ਦੌਰਾਨ ਦੇਸ਼ ਵਿਚ 8443 ਮਰੀਜ਼ ਇਸ ਵਾਇਰਸ ਨਾਲ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਵਿਚੋੰ ਛੁੱਟੀ ਮਿਲ ਚੁੱਕੀ ਹੈ। ਇਸ ਦੇ ਨਾਲ ਹੀ ਕੋਰੋਨਾ ਤੋਂ ਬਚਣ ਵਾਲੇ ਲੋਕਾਂ ਦੀ ਗਿਣਤੀ 5,31,692 ਹੋ ਗਈ ਹੈ।

Sanjeev

This news is Content Editor Sanjeev