ਰੂਸ ਨੇ ਯੂਕਰੇਨ ''ਤੇ 60 ਤੋਂ ਵੱਧ ਮਿਜ਼ਾਈਲਾਂ ਦਾਗੀਆਂ, ਕੀਵ ''ਚ ਪਾਣੀ ਅਤੇ ਬਿਜਲੀ ਦੀ ਸਪਲਾਈ ਹੋਈ ਬੰਦ

12/16/2022 4:48:09 PM

ਕੀਵ: ਰੂਸੀ ਫੌਜ ਨੇ ਸ਼ੁੱਕਰਵਾਰ ਨੂੰ ਯੂਕਰੇਨ 'ਤੇ ਆਪਣੇ ਸਭ ਤੋਂ ਭਿਆਨਕ ਹਮਲਿਆਂ 'ਚ 60 ਤੋਂ ਵੱਧ ਮਿਜ਼ਾਈਲਾਂ ਦਾਗੀਆਂ। ਯੂਕਰੇਨੀ ਹਵਾਈ ਸੈਨਾ ਦੇ ਬੁਲਾਰੇ ਯੂਰੀ ਇਨਹਾਟ ਨੇ ਯੂਕਰੇਨੀ ਟੀਵੀ ਨੂੰ ਦੱਸਿਆ ਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਯੂਕਰੇਨੀ ਫੌਜ ਇਨ੍ਹਾਂ 'ਚੋਂ ਕਿੰਨੀਆਂ ਮਿਜ਼ਾਈਲਾਂ ਨੂੰ ਨਸ਼ਟ ਕਰਨ 'ਚ ਸਫ਼ਲ ਰਹੀ ਹੈ।

ਇਹ ਵੀ ਪੜ੍ਹੋ- ਘਰੇ ਪਰਤ ਰਹੇ ਨੌਜਵਾਨ ਨੂੰ ਕਾਲ ਨੇ ਪਾਇਆ ਘੇਰਾ, ਇੰਝ ਹੋਵੇਗੀ ਮੌਤ ਕਿਸੇ ਸੋਚਿਆ ਨਾ ਸੀ

ਹਾਲਾਂਕਿ, ਕੁਝ ਅਧਿਕਾਰੀਆਂ ਨੇ ਕਿਹਾ ਕਿ ਕਈ ਮਿਜ਼ਾਈਲਾਂ ਨੂੰ ਸਫ਼ਲਤਾਪੂਰਵਕ ਨਸ਼ਟ ਕਰ ਦਿੱਤਾ ਗਿਆ ਹੈ। ਯੂਕਰੇਨ ਦੇ ਅਧਿਕਾਰੀਆਂ ਨੇ ਘੱਟੋ-ਘੱਟ ਚਾਰ ਸ਼ਹਿਰਾਂ 'ਚ ਧਮਾਕਿਆਂ ਦੀ ਸੂਚਨਾ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੱਧ ਯੂਕਰੇਨ 'ਚ ਇਕ ਰਿਹਾਇਸ਼ੀ ਇਮਾਰਤ 'ਤੇ ਮਿਜ਼ਾਈਲਾਂ ਸੁੱਟਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਕੀਵ ਅਤੇ ਖਾਰਕੀਵ ਦੇ ਸਭ ਤੋਂ ਵੱਡੇ ਸ਼ਹਿਰਾਂ 'ਚ ਪਾਣੀ ਅਤੇ ਬਿਜਲੀ ਦੀ ਸੇਵਾ ਬੰਦ ਹੋ ਗਈ।

ਇਹ ਵੀ ਪੜ੍ਹੋ- ਅੱਤਵਾਦੀ ਹਰਵਿੰਦਰ ਰਿੰਦਾ ਨੂੰ ਲੈ ਕੇ ਹੁਣ ਸਾਹਮਣੇ ਆਈ ਇਹ ਗੱਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

Shivani Bassan

This news is Content Editor Shivani Bassan