ਤਾਲਿਬਾਨ ਨੂੰ ਮਾਨਤਾ ਦੇਣ ਦੇ ਬਾਰੇ ''ਚ ਅਜੇ ਕੋਈ ਫੈਸਲਾ ਨਹੀਂ ਕੀਤਾ : ਰੂਸ
Thursday, Aug 26, 2021 - 07:05 PM (IST)
ਮਾਸਕੋ-ਰੂਸ ਨੇ ਕਿਹਾ ਕਿ ਤਾਲਿਬਾਨ ਦੇ ਸ਼ਾਸਨ ਨੂੰ ਮਾਨਤਾ ਦੇਣ ਦੇ ਬਾਰੇ 'ਚ ਕੋਈ ਫੈਸਲਾ ਕਰਨ ਤੋਂ ਪਹਿਲਾਂ ਉਹ ਅਫਗਾਨਿਸਤਾਨ ਦੇ ਘਟਨਾਕ੍ਰਮ 'ਤੇ ਕਰੀਬੀ ਨਜ਼ਰ ਰੱਖੇਗਾ। ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਦੇ ਬੁਲਾਰੇ ਪੇਸਕੋਵ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਤਾਲਿਬਾਨ ਦੇ ਭਵਿੱਖ ਦੇ ਕਦਮਾਂ 'ਤੇ ਨਜ਼ਰ ਰੱਖੇਗਾ।
ਇਹ ਵੀ ਪੜ੍ਹੋ : ਤਾਲਿਬਾਨੀ ਅਮਰੀਕੀ ਤੋਂ ਲੁੱਟੇ ਹਥਿਆਰਾਂ ਨਾਲ ਭਾਰਤ ਤੋਂ ਪਹਿਲਾਂ ਪਾਕਿ 'ਚ ਮਚਾ ਸਕਦੇ ਹਨ ਤਬਾਹੀ
ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਯਕੀਨੀ ਕਰਨ ਅਤੇ ਰੂਸੀ ਡਿਪਲੋਮੈਟਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਲਈ ਉਸ ਦੇ ਕਦਮਾਂ 'ਤੇ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਰੂਸ ਅਫਗਾਨਿਸਤਾਨ 'ਚ ਸ਼ਾਂਤੀ ਅਤੇ ਸਥਿਰਤਾ ਚਾਹੁੰਦਾ ਹੈ ਅਤੇ ਉਮੀਦ ਕਰਦਾ ਹੈ ਕਿ ਉਸ ਦੇਸ਼ ਤੋਂ ਆਉਣ ਵਾਲੇ ਨਸ਼ੀਲੇ ਪਦਾਰਥਾਂ 'ਤੇ ਰੋਕ ਲਾਉਣ ਲਈ ਕੋਸ਼ਿਸ਼ ਕੀਤੀ ਜਾਵੇਗੀ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।