ਪੁਤਿਨ ਦੀ ਚਿਤਾਵਨੀ, ਖਤਰਾ ਹੋਇਆ ਤਾਂ ਪਰਮਾਣੂ ਹਥਿਆਰਾਂ ਦੀ ਵਰਤੋਂ ਕਰਲ ਲਈ ਰੂਸ ਤਿਆਰ
Wednesday, Mar 13, 2024 - 02:08 PM (IST)
ਮਾਸਕੋ (ਭਾਸ਼ਾ): ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਜੇਕਰ ਦੇਸ਼ ਦੀ ਪ੍ਰਭੂਸੱਤਾ ਜਾਂ ਆਜ਼ਾਦੀ ਨੂੰ ਕੋਈ ਖਤਰਾ ਹੁੰਦਾ ਹੈ ਤਾਂ ਉਹ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਲਈ ਤਿਆਰ ਹਨ। ਰੂਸ ਦੇ ਸਰਕਾਰੀ ਟੈਲੀਵਿਜ਼ਨ ਚੈਨਲ ਨਾਲ ਇੰਟਰਵਿਊ 'ਚ ਪੁਤਿਨ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਮਰੀਕਾ ਅਜਿਹੇ ਕਿਸੇ ਵੀ ਵਾਧੇ ਤੋਂ ਬਚੇਗਾ, ਜਿਸ ਨਾਲ ਪ੍ਰਮਾਣੂ ਯੁੱਧ ਹੋ ਸਕਦਾ ਹੈ, ਪਰ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰੂਸ ਦੀਆਂ ਪਰਮਾਣੂ ਤਾਕਤਾਂ ਇਸ ਲਈ ਤਿਆਰ ਹਨ।
ਪੜ੍ਹੋ ਇਹ ਅਹਿਮ ਖ਼ਬਰ-ਭਾਰਤ ਵਾਂਗ ਹੁਣ ਅਮਰੀਕਾ ਵੀ ਚੀਨੀ ਐਪ 'ਟਿਕਟਾਕ' ਤੇ ਲਗਾਉਣ ਜਾ ਰਿਹੈ ਪਾਬੰਦੀ
ਇਹ ਪੁੱਛੇ ਜਾਣ 'ਤੇ ਕਿ ਕੀ ਉਸਨੇ ਕਦੇ ਯੂਕ੍ਰੇਨ ਦੇ ਯੁੱਧ ਦੇ ਮੈਦਾਨ 'ਤੇ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਬਾਰੇ ਵਿਚਾਰ ਕੀਤਾ ਹੈ, ਪੁਤਿਨ ਨੇ ਜਵਾਬ ਦਿੱਤਾ ਕਿ ਇਸਦੀ ਕੋਈ ਲੋੜ ਨਹੀਂ ਸੀ। ਉਸਨੇ ਇਹ ਵੀ ਭਰੋਸਾ ਪ੍ਰਗਟਾਇਆ ਕਿ ਮਾਸਕੋ ਯੂਕ੍ਰੇਨ ਵਿੱਚ ਆਪਣੇ ਟੀਚਿਆਂ ਨੂੰ ਪ੍ਰਾਪਤ ਕਰੇਗਾ ਅਤੇ ਕਿਹਾ ਕਿ ਗੱਲਬਾਤ ਲਈ ਦਰਵਾਜ਼ਾ ਖੁੱਲ੍ਹਾ ਹੈ, ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਕਿਸੇ ਵੀ ਸਮਝੌਤੇ ਲਈ ਪੱਛਮੀ ਦੇਸ਼ਾਂ ਤੋਂ ਪੱਕੀ ਗਾਰੰਟੀ ਦੀ ਲੋੜ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।