ਸ਼ਰਮਨਾਕ: 'ਸੈਕਸ ਹਿੰਸਾ' ਨੂੰ ਜੰਗ ਦੇ ਹਥਿਆਰ ਦੇ ਤੌਰ ’ਤੇ ਵਰਤ ਰਿਹੈ ਰੂਸ, ਬੱਚਿਆਂ ਨੂੰ ਵੀ ਨਹੀਂ ਬਖਸ਼ ਰਹੇ ਫ਼ੌਜੀ

Wednesday, May 04, 2022 - 09:44 AM (IST)

ਓਟਾਵਾ (ਏ. ਪੀ.)- ਕੈਨੇਡਾ ’ਚ ਯੂਕ੍ਰੇਨ ਦੀ ਰਾਜਦੂਤ ਨੇ ਕਿਹਾ ਹੈ ਕਿ ਰੂਸ ਸੈਕਸ ਹਿੰਸਾ ਨੂੰ ਜੰਗ ਦੇ ਹਥਿਆਰ ਦੇ ਤੌਰ ’ਤੇ ਵਰਤ ਰਿਹਾ ਹੈ ਅਤੇ ਜਬਰ-ਜ਼ਿਨਾਹ ਅਤੇ ਸੈਕਸ ਸ਼ੋਸ਼ਣ ਦੇ ਮਾਮਲਿਆਂ ਨੂੰ ਜੰਗ ਅਪਰਾਧ ਮੰਨਿਆ ਜਾਣਾ ਚਾਹੀਦਾ ਹੈ। ਰਾਜਦੂਤ ਯੂਲੀਆ ਕੋਵਾਲਿਵ ਨੇ ‘ਕੈਨੇਡਾ ਹਾਊਸ ਆਫ ਕਾਮਨਸ’ ਦੀ ਇਕ ਕਮੇਟੀ ਦੇ ਸਾਹਮਣੇ ਸੋਮਵਾਰ ਨੂੰ ਕਿਹਾ ਕਿ ਰੂਸ ਦੇ ਫ਼ੌਜੀ ਸੈਕਸ ਅਪਰਾਧਾਂ ਨੂੰ ਅੰਜ਼ਾਮ ਦੇ ਰਹੇ ਹਨ ਅਤੇ ਬੱਚਿਆਂ ਨੂੰ ਵੀ ਨਹੀਂ ਬਖਸ਼ ਰਹੇ।

ਇਹ ਵੀ ਪੜ੍ਹੋ: ਬਰਲਿਨ ਪੁੱਜੇ PM ਮੋਦੀ ਨੇ ਵਜਾਇਆ ਢੋਲ, ਵੀਡੀਓ ਵਾਇਰਲ

ਉਨ੍ਹਾਂ ਨੇ ਕਿਹਾ ਕਿ ਜਬਰ-ਜ਼ਿਨਾਹ ਅਤੇ ਸੈਕਸ ਸ਼ੋਸ਼ਣ ਦੇ ਮਾਮਲਿਆਂ ਦੀ ਜਾਂਚ ਜੰਗੀ ਅਪਰਾਧ ਦੇ ਤੌਰ ’ਤੇ ਕੀਤੀ ਜਾਣੀ ਚਾਹੀਦੀ ਹੈ। ਕੋਵਾਲਿਵ ਨੇ ਕਿਹਾ ਕਿ ਰੂਸ ਨੇ ਯੂਕ੍ਰੇਨ ਵਿਚ ਬੱਚਿਆਂ ਨੂੰ ਅਗਵਾ ਕਰ ਲਿਆ ਅਤੇ ਉਨ੍ਹਾਂ ਨੂੰ ਰੂਸ ਦੇ ਕਬਜ਼ੇ ਵਾਲੇ ਖੇਤਰਾਂ ਵਿਚ ਲਿਜਾਇਆ ਗਿਆ ਹੈ, ਯੂਕ੍ਰੇਨ ਬੱਚਿਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਸਹਿਯੋਗੀਆਂ ਨਾਲ ਮਿਲਕੇ ਕੰਮ ਕਰ ਰਿਹਾ ਹੈ।

ਇਹ ਵੀ ਪੜ੍ਹੋ: 66 ਸਾਲਾ ਸਾਬਕਾ ਭਾਰਤੀ ਕ੍ਰਿਕਟਰ ਮੁੜ ਬਣਿਆ ਲਾੜਾ, 28 ਸਾਲ ਛੋਟੀ ਕੁੜੀ ਨਾਲ ਰਚਾਇਆ ਵਿਆਹ

ਰਾਜਦੂਤ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਰੂਸੀਆਂ ਨੇ ਇਕ ਮਾਂ ਦੀ ਹੱਤਿਆ ਕਰ ਦਿੱਤੀ ਸੀ ਅਤੇ ਉਸਦੇ ਬੱਚਿਆਂ ਨੂੰ ਮਾਂ ਦੀ ਲਾਸ਼ ਨਾਲ ਬੰਨ੍ਹ ਦਿੱਤਾ ਸੀ ਅਤੇ ਉਨ੍ਹਾਂ ਨੂੰ ਵਿਸਫੋਸਟਕ ਲਗਾਕੇ ਉਡਾ ਦਿੱਤਾ। ਉਨ੍ਹਾਂ ਕਿਹਾ, 'ਸਿਰਫ਼ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਹੀ ਨਹੀਂ, ਸਗੋਂ ਪੂਰੇ ਰੂਸੀ ਸਮਾਜ ਨੂੰ ਯੂਕ੍ਰੇਨ 'ਤੇ ਹਮਲੇ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ, ਕਿਉਂਕਿ ਰੂਸ ਦੀ 70 ਫ਼ੀਸਦੀ ਤੋਂ ਵੱਧ ਆਬਾਦੀ ਇਸ ਜੰਗ ਦਾ ਸਮਰਥਨ ਕਰ ਰਹੀ ਹੈ।'

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News