ਰੂਸ ਨੇ ਕੀਵ ''ਤੇ ਕੀਤਾ ਡਰੋਨ ਤੇ ਮਿਜ਼ਾਈਲ ਨਾਲ ਵੱਡਾ ਹਮਲਾ, 3 ਦੀ ਮੌਤ
Thursday, Aug 28, 2025 - 11:11 AM (IST)

ਕੀਵ- ਰੂਸ ਨੇ ਵੀਰਵਾਰ ਤੜਕੇ ਯੂਕ੍ਰੇਨ ਦੀ ਰਾਜਧਾਨੀ ਕੀਵ 'ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਵੱਡਾ ਹਮਲਾ ਕੀਤਾ। ਇਸ ਹਮਲੇ 'ਚ ਤਿੰਨ ਲੋਕਾਂ ਦੀ ਮਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਕੀਵ ਦੇ ਸ਼ਹਿਰੀ ਪ੍ਰਸ਼ਾਸਨ ਦੇ ਮੁਖੀ ਤੈਮੂਰ ਤਕਾਚੇਂਕੋ ਨੇ ਦੱਸਿਆ ਕਿ ਮ੍ਰਿਤਕਾਂ 'ਚ 14 ਸਾਲ ਦਾ ਮੁੰਡਾ ਵੀ ਸ਼ਾਮਲ ਹੈ। ਤਕਾਚੇਂਕੋ ਨੇ ਦੱਸਿਆ ਕਿ ਇਕ ਰਿਹਾਇਸ਼ੀ ਇਮਾਰਤ 'ਤੇ ਸਿੱਧਾ ਹਮਲਾ ਹੋਇਆ। ਉਨ੍ਹਾਂ ਕਿਹਾ,''ਸਭ ਕੁਝ ਨਸ਼ਟ ਹੋ ਗਿਆ ਹੈ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8