ਰੂਸ ''ਚ ਛੋਟਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ, 1 ਵਿਅਕਤੀ ਦੀ ਮੌਤ ਤੇ ਇਕ ਜ਼ਖਮੀ
Monday, Jul 13, 2020 - 02:39 PM (IST)

ਮਾਸਕੋ- ਰੂਸ 'ਚ ਸੋਮਵਾਰ ਨੂੰ ਇਕ ਛੋਟਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਰੂਸ ਦੇ ਨਿਜ਼ਨੀ ਨੋਵਗੋਰੋਡ ਖੇਤਰ ਵਿਚ ਸੋਮਵਾਰ ਤੜਕ ਐੱਨ-2 ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਜ਼ਖਮੀ ਵਿਅਕਤੀ ਦਾ ਇਲਾਜ ਚੱਲ ਰਿਹਾ ਹੈ ਤੇ ਉਸ ਦੀ ਤਾਜਾ ਸਥਿਤੀ ਬਾਰੇ ਅਜੇ ਜਾਣਕਾਰੀ ਨਹੀਂ ਮਿਲ ਸਕੀ।
ਰੂਸ ਦੇ ਫੈਡਰਲ ਏਅਰ ਟਰਾਂਸਪੋਰਟ ਏਜੰਸੀ ਵਲੋਂ ਇਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਨ ਲਈ ਟੀਮ ਬਣਾਈ ਗਈ ਹੈ। ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਇਹ ਜਹਾਜ਼ ਬਿਜਲੀ ਲਾਈਨ ਵਿਚ ਵੱਜਣ ਮਗਰੋਂ ਹਾਦਸੇ ਦਾ ਸ਼ਿਕਾਰ ਹੋਇਆ ਹੈ।