ਅੰਤਰਰਾਸ਼ਟਰੀ ਉਡਾਣਾਂ ਬਹਾਲ ਕਰਨ ਦੀ ਪ੍ਰਕਿਰਿਆ ''ਚ ਹੈ ਰੂਸ
Tuesday, Jul 14, 2020 - 08:30 PM (IST)

ਮਾਸਕੋ (ਇੰਟ.): ਰੂਸ ਸਰਕਾਰ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਦੇ ਕਾਰਣ ਮੁਅੱਤਲ ਅੰਤਰਰਾਸ਼ਟਰੀ ਉਡਾਣਾਂ ਨੂੰ ਬਹਾਲ ਕਰਨ ਦੀ ਪ੍ਰਕਿਰਿਆ ਵਿਚ ਹੈ ਤੇ ਵਿਦੇਸ਼ੀ ਸਾਂਝੇਦਾਰਾਂ ਨਾਲ ਸੰਪਰਕ ਬਣਾਏ ਹੋਏ ਹੈ। ਰੂਸੀ ਸਰਕਾਰ ਦੇ ਬੁਲਾਰੇ ਦਮਿਤਰੀ ਪੇਸਕੋਵ ਨੇ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਸਬੰਧਿਤ ਮਾਮਲੇ ਵਿਚ ਪ੍ਰਕਿਰਿਆ ਜਾਰੀ ਹੈ। ਉਪ-ਪ੍ਰਧਾਨ ਮੰਤਰੀ ਟੀ ਗੋਲਿਕੋਵਾ ਅੰਤਰਰਾਸ਼ਟਰੀ ਹਵਾਈ ਸੇਵਾ ਸ਼ੁਰੂ ਕੀਤੇ ਜਾਣ ਦੇ ਲਈ ਵਿਦੇਸ਼ੀ ਸਾਂਝੇਦਾਰਾਂ ਨਾਲ ਗੱਲਬਾਤ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਅੰਤਰਰਾਸ਼ਟਰੀ ਉਡਾਣਾਂ ਬਹਾਲ ਕਰਨ ਦੇ ਸਬੰਧ ਵਿਚ ਪ੍ਰਧਾਨ ਮੰਤਰੀ ਮਿਖਾਇਲ ਮਿਸ਼ੁਸਿਤਨ ਤੇ ਕੈਬਨਿਟ ਨਾਲ ਚਰਚਾ ਦੇ ਲਈ ਬੈਠਕ ਬੁਲਾਉਣ ਦੀ ਯੋਜਨਾ ਬਣਾਈ ਹੈ।