ਰੂਸ ਨੇ ਤਾਲਿਬਾਨ ਨੂੰ ਮਾਨਤਾ ਦੇਣ ਤੋਂ ਕੀਤਾ ਇਨਕਾਰ, ਦੱਸੀ ਇਹ ਵਜ੍ਹਾ

Friday, Dec 31, 2021 - 04:14 PM (IST)

ਰੂਸ ਨੇ ਤਾਲਿਬਾਨ ਨੂੰ ਮਾਨਤਾ ਦੇਣ ਤੋਂ ਕੀਤਾ ਇਨਕਾਰ, ਦੱਸੀ ਇਹ ਵਜ੍ਹਾ

ਮਾਸਕੋ- ਰੂਸ ਨੇ ਵੀਰਵਾਰ ਨੂੰ ਕਿਹਾ ਕਿ ਅਫ਼ਗਾਨਿਸਤਾਨ 'ਚ ਤਾਲਿਬਾਨ ਸ਼ਾਸਨ ਨੂੰ ਅਜੇ ਮਾਨਤਾ ਦੇਣ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ। ਰੂਸ ਦੇ ਵਿਦੇਸ਼ ਮੰਤਰਾਲਾ ਦੀ ਬੁਲਾਰਨ ਮਾਰੀਆ ਜ਼ਖਾਰੋਵਾ ਨੇ ਕਿਹਾ ਕਿ ਰੂਸ ਨੂੰ ਤਾਲਿਬਾਨ ਵਲੋਂ ਮਾਸਕੋ 'ਚ ਦੂਤ ਭੇਜਣ ਦੀ ਕੋਈ ਨੋਟੀਫਿਕੇਸ਼ਨ ਪ੍ਰਾਪਤ ਨਹੀਂ ਹੋਈ ਹੈ।

ਇਹ ਵੀ ਪੜ੍ਹੋ : ਅਫ਼ਗਾਨਿਸਤਾਨ 'ਚ ਬਦ ਤੋਂ ਬਦਤਰ ਹੋਏ ਹਾਲਾਤ, ਪਿਓ ਨੇ ਪੈਸਿਆਂ ਲਈ 10 ਸਾਲਾ ਧੀ ਨੂੰ ਵੇਚਿਆ

ਜ਼ਖੋਰੋਵਾ ਨੇ ਇੱਥੇ ਆਯੋਜਿਤ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਅੰਤਰਿਮ ਸਰਕਾਰ ਦੀ ਮਾਨਤਾ 'ਤੇ ਅਫ਼ਗਾਨਿਸਤਾਨ ਦੇ ਅਧਿਕਾਰੀਆਂ ਨਾਲ ਕੋਈ ਗੱਲਬਾਤ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਤਾਲਿਬਾਨ ਨੂੰ ਕਿਹਾ ਗਿਆ ਹੈ ਕਿ ਕਾਬੁਲ 'ਚ ਇਕ ਜਾਇਜ਼ ਤੇ ਕਾਨੂੰਨੀ ਸਰਕਾਰ ਹੋਣੀ ਚਾਹੀਦੀ ਹੈ। ਦੇਸ਼ 'ਚ ਅੱਤਵਾਦੀ ਤੇ ਕਟੱੜਪੰਥੀ ਮੁੱਦਿਆਂ ਨੂੰ ਸੁਲਝਾਉਣਾ ਚਾਹੀਦਾ ਹੈ। ਗ਼ੈਰ ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਤੋਂ ਨਜਿੱਠਣ ਲਈ ਪ੍ਰਭਾਵੀ ਉਪਾਅ ਤੇ ਸ਼ਾਸਨ ਨੂੰ ਮਨੁੱਖੀ ਅਧਿਕਾਰੀਆਂ 'ਚ ਵਿਸ਼ਵਾਸ ਹੋਣਾ ਚਾਹੀਦਾ ਹੈ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

Tarsem Singh

Content Editor

Related News