ਰੂਸ ''ਚ ਫਿਰ ਕੋਰੋਨਾ ਨੇ ਫੜੀ ਰਫਤਾਰ, ਬੀਤੇ 24 ਘੰਟਿਆਂ ''ਚ ਸਾਹਮਣੇ ਆਏ 11 ਹਜ਼ਾਰ ਤੋਂ ਵਧੇਰੇ ਮਾਮਲੇ
Thursday, Mar 04, 2021 - 06:46 PM (IST)

ਮਾਸਕੋ- ਰੂਸ 'ਚ ਕੋਰੋਨਾ ਵਾਇਰਸ ਇਕ ਵਾਰ ਫਿਰ ਤੋਂ ਰਫਤਾਰ ਫੜਦਾ ਜਾ ਰਿਹਾ ਹੈ, ਬੀਤੇ 24 ਘੰਟਿਆਂ 'ਚ ਇਥੇ 11 ਹਜ਼ਾਰ ਤੋਂ ਵਧੇਰੇ ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ 10,535 ਮਾਮਲੇ ਸਾਹਮਣੇ ਆਏ ਸਨ। ਦੇਸ਼ 'ਚ ਹੌਲੀ-ਹੌਲੀ ਕੋਰੋਨਾ ਦੇ ਮਾਮਲੇ ਵਧਦੇ ਨਜ਼ਰ ਆ ਰਹੇ ਹਨ।ਸਰਕਾਰ ਵੱਲੋਂ ਦੱਸਿਆ ਗਿਆ ਹੈ ਕਿ ਬੀਤੇ ਦਿਨ ਕੁੱਲ 85 ਖੇਤਰਾਂ 'ਚ ਕੋਰੋਨਾ ਵਾਇਰਸ ਦੇ 11,385 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ। ਇਨ੍ਹਾਂ 'ਚੋਂ ਜ਼ਿਆਦਾਤਰ ਲੋਕਾਂ 'ਚ ਕਿਸੇ ਤਰ੍ਹਾਂ ਦੇ ਕਲੀਨਿਕਲ ਲੱਛਣ ਨਜ਼ਰ ਨਹੀਂ ਆਏ ਸਨ, ਇਹ ਥੋੜੀ ਚਿੰਤਾਜਨਕ ਗੱਲ ਹੈ। ਇਸ ਦੇ ਨਾਲ ਹੀ ਹੁਣ ਇਨ੍ਹਾਂ ਮਾਮਲਿਆਂ 'ਚ 0.27 ਫੀਸਦੀ ਦੀ ਵਾਧੇ ਦਰ ਨਾਲ ਦੇਸ਼ 'ਚ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ 4,290,135 ਤੱਕ ਪਹੁੰਚ ਗਏ ਹਨ।
ਇਹ ਵੀ ਪੜ੍ਹੋ -ਮੈਕ੍ਰੋਂ ਨੇ ਈਰਾਨ ਦੇ ਫੈਸਲੇ 'ਤੇ ਜ਼ਾਹਰ ਕੀਤੀ ਚਿੰਤਾ
ਉੱਥੇ, ਮਾਸਕੋ ਦੀ ਗੱਲ ਕਰੀਏ ਤਾਂ ਉਥੇ ਕੁੱਲ 2,510 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ ਬੀਤੇ ਦਿਨ ਇਥੇ 1,284 ਨਵੇਂ ਮਾਮਲੇ ਸਾਹਮਣੇ ਆਏ ਸਨ। ਇਸ ਤੋਂ ਇਲਾਵਾ ਰੂਸ ਦੀ ਰਾਜਧਾਨੀ ਸੇਂਟ ਪੀਟਰਸਬਰਗ 'ਚ ਵੀ 986 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਦੇਸ਼ 'ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 87,923 ਹੋ ਗਿਆ ਹੈ। ਉਥੇ, ਇਸ ਵਾਇਰਸ ਨਾਲ ਇਨਫੈਕਟਿਡ 16,123 ਲੋਕਾਂ ਦੇ ਰਿਕਵਰੀ ਨਾਲ, ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 3,869,857 ਤੱਕ ਪਹੁੰਚ ਗਈ ਹੈ।
ਇਹ ਵੀ ਪੜ੍ਹੋ -ਮਿਆਂਮਾਰ 'ਚ ਸੁਰੱਖਿਆ ਬਲਾਂ ਦੀ ਕਾਰਵਾਈ 'ਚ 6 ਪ੍ਰਦਰਸ਼ਨਕਾਰੀਆਂ ਦੀ ਮੌਤ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।