ਰੂਸ ''ਚ ਇਕ ਦਿਨ ''ਚ ਕੋਰੋਨਾ ਦੇ 27,927 ਨਵੇਂ ਮਾਮਲੇ ਆਏ ਸਾਹਮਣੇ

12/10/2020 7:43:38 PM

ਮਾਸਕੋ-ਰੂਸ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਇਨਫੈਕਸ਼ਨ ਦੇ 27,927 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੀ ਕੁੱਲ ਇਨਫੈਕਟਿਡਾਂ ਦੀ ਗਿਣਤੀ ਵਧ ਕੇ 25,69,126 ਹੋ ਗਈ ਹੈ। ਇਸ ਦੌਰਾਨ ਕੋਵਿਡ-19 ਦੇ 562 ਮਰੀਜ਼ਾਂ ਦੀ ਮੌਤ ਹੋਣ ਕਾਰਣ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 45,280 ਹੋ ਗਈ। ਰੂਸ ਦੇ ਕੋਰੋਨਾ ਵਾਇਰਸ ਪ੍ਰਤੀਕਿਰਿਆ ਕੇਂਦਰ ਨੇ ਵੀਰਵਾਰ ਨੂੰ ਇਕ ਬਿਆਨ ਜਾਰੀ ਕਰ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ -ਚੀਨੀ ਜਾਸੂਸ ਨਾਲ ਖੁਫੀਆ ਜਾਣਕਾਰੀ ਸਾਂਝੀ ਨਹੀਂ ਕੀਤੀ : ਅਮਰੀਕੀ ਸੰਸਦ ਮੈਂਬਰ

ਬਿਆਨ ਮੁਤਾਬਕ ਰੂਸ ਦੇ 85 ਖੇਤਰਾਂ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 27,927 ਨਵੇਂ ਮਾਮਲੇ ਦਰਜ ਕੀਤੇ ਗਏ ਜਿਨ੍ਹਾਂ 'ਚੋਂ 5,283 ਲੋਕਾਂ 'ਚ ਕੋਰੋਨਾ ਵਾਇਰਸ ਦਾ ਕੋਈ ਵੀ ਲੱਛਣ ਸਾਹਮਣੇ ਨਹੀਂ ਆਇਆ ਹੈ। ਇਨ੍ਹਾਂ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਕੋਰੋਨਾ ਇਨਫੈਕਟਿਡਾਂ ਦੀ ਗਿਣਤੀ ਹੁਣ 25,69,126 ਹੋ ਗਈ ਹੈ ਅਤੇ ਰੋਜ਼ਾਨਾ 1.18 ਫੀਸਦੀ ਦੀ ਦਰ ਨਾਲ ਮਾਮਲੇ ਵਧ ਰਹੇ ਹਨ।

ਇਹ ਵੀ ਪੜ੍ਹੋ -ਅਗਫਾਨਿਸਤਾਨ ਨੂੰ 2021 ਦੇ ਮੱਧ 'ਚ ਮਿਲੇਗੀ ਕੋਰੋਨਾ ਵੈਕਸੀਨ ਦੀ ਪਹਿਲੀ ਖੇਪ

ਰਾਜਧਾਨੀ ਮਾਸਕੋ 'ਚ ਸਭ ਤੋਂ ਜ਼ਿਆਦਾ 6,730 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਸੈਂਟ ਪੀਟਰਸਬਰਗ 'ਚ 3,774 ਅਤੇ ਮਾਸਕੋ ਖੇਤਰ 'ਚ ਕੋਰੋਨਾ ਇਨਫਕੈਸ਼ਨ ਦੇ 1351 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 25,877 ਮਰੀਜ਼ ਪੂਰੀ ਤਰ੍ਹਾਂ ਨਾਲ ਠੀਕ ਵੀ ਹੋਏ ਹਨ। ਰੂਸ 'ਚ ਹੁਣ ਤੱਕ 20,33,669 ਲੋਕ ਇਨਫੈਕਸ਼ਨ ਨੂੰ ਮਾਤ ਦੇ ਚੁੱਕੇ ਹਨ। ਰੂਸ 'ਚ ਇਸ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 8.1 ਕਰੋੜ ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ।

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।

 

Karan Kumar

This news is Content Editor Karan Kumar