ਰੂਸ ਨੇ ਸੀਰੀਆ ਦੇ ਸਾਬਕਾ ਰਾਸ਼ਟਰਪਤੀ ਅਸਦ ਨੂੰ ਦਿੱਤੀ ਸਿਆਸੀ ਸ਼ਰਣ
Monday, Dec 09, 2024 - 04:00 PM (IST)
ਮਾਸਕੋ (ਏਜੰਸੀ)- ਰੂਸੀ ਰਾਸ਼ਟਰਪਤੀ ਦੇ ਦਫ਼ਤਰ ਕ੍ਰੇਮਲਿਨ ਨੇ ਸੋਮਵਾਰ ਨੂੰ ਕਿਹਾ ਕਿ ਰੂਸ ਨੇ ਸੀਰੀਆ ਦੇ ਸਾਬਕਾ ਰਾਸ਼ਟਰਪਤੀ ਬਸ਼ਰ ਅਸਦ ਨੂੰ ਸਿਆਸੀ ਸ਼ਰਣ ਦਿੱਤੀ ਹੈ।
ਕ੍ਰੇਮਲਿਨ ਦੇ ਬੁਲਾਰੇ ਦਮਿਤਰੀ ਪੇਸਕੋਵ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਅਸਦ ਨੂੰ ਸ਼ਰਣ ਦੇਣ ਦਾ ਫੈਸਲਾ ਨਿੱਜੀ ਤੌਰ 'ਤੇ ਲਿਆ। ਹਾਲਾਂਕਿ ਪੇਸਕੋਵ ਨੇ ਇਹ ਨਹੀਂ ਦੱਸਿਆ ਕਿ ਅਸਦ ਕਿੱਥੇ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਪੁਤਿਨ ਦੀ ਅਸਦ ਨੂੰ ਮਿਲਣ ਦੀ ਕੋਈ ਯੋਜਨਾ ਨਹੀਂ ਹੈ।
ਇਹ ਵੀ ਪੜ੍ਹੋ : ਆ ਗਈ ਹਿਊਮਨ ਵਾਸ਼ਿੰਗ ਮਸ਼ੀਨ, 15 ਮਿੰਟਾਂ 'ਚ ਸਰੀਰ ਦੀ ਗੰਦਗੀ ਕਰੇਗੀ ਸਾਫ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8