ਰੂਸ ਨੇ UNSC ''ਚ ਭਾਰਤ ਅਤੇ ਬ੍ਰਾਜ਼ੀਲ ਦੀ ਸਥਾਈ ਮੈਂਬਰਸ਼ਿਪ ਦਾ ਕੀਤਾ ਸਮਰਥਨ

Sunday, Sep 25, 2022 - 02:56 PM (IST)

ਰੂਸ ਨੇ UNSC ''ਚ ਭਾਰਤ ਅਤੇ ਬ੍ਰਾਜ਼ੀਲ ਦੀ ਸਥਾਈ ਮੈਂਬਰਸ਼ਿਪ ਦਾ ਕੀਤਾ ਸਮਰਥਨ

ਸੰਯੁਕਤ ਰਾਸ਼ਟਰ (ਭਾਸ਼ਾ)- ਰੂਸ ਨੇ ਭਾਰਤ ਅਤੇ ਬ੍ਰਾਜ਼ੀਲ ਦੀ ਹਮਾਇਤ ਕਰਦਿਆਂ ਉਨ੍ਹਾਂ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂ.ਐਨ.ਐਸ.ਸੀ.) ਦੀ ਸਥਾਈ ਮੈਂਬਰਸ਼ਿਪ ਲਈ ‘ਯੋਗ ਉਮੀਦਵਾਰ’ ਦੱਸਿਆ। ਰੂਸ ਨੇ ਦੋਵਾਂ ਦੇਸ਼ਾਂ ਨੂੰ "ਮਹੱਤਵਪੂਰਨ ਅੰਤਰਰਾਸ਼ਟਰੀ ਕਿਰਦਾਰ" ਦੱਸਿਆ। ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸ਼ਨੀਵਾਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਦੇ 77ਵੇਂ ਸਾਲਾਨਾ ਸੈਸ਼ਨ 'ਚ ਸੁਰੱਖਿਆ ਪ੍ਰੀਸ਼ਦ ਦੀ ਮੈਂਬਰਸ਼ਿਪ ਲਈ ਭਾਰਤ ਦੇ ਨਾਂ ਦਾ ਸਮਰਥਨ ਕੀਤਾ। 

ਪੜ੍ਹੋ ਇਹ ਅਹਿਮ ਖ਼ਬਰ- ਬਲਦੇ ਜੁਆਲਾਮੁਖੀ ਦੇ ਉੱਪਰ ਰੱਸੀ ਸਹਾਰੇ ਤੁਰੇ ਦੋ ਨੌਜਵਾਨ, ਬਣਾਇਆ ਰਿਕਾਰਡ (ਵੀਡੀਓ)

ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੇ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਜਨਰਲ ਅਸੈਂਬਲੀ ਨੂੰ ਸੰਬੋਧਨ ਕਰਦਿਆਂ ਲਾਵਰੋਵ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਅਤੇ ਸੁਰੱਖਿਆ ਪ੍ਰੀਸ਼ਦ ਨੂੰ ਮੌਜੂਦਾ ਹਕੀਕਤਾਂ ਦੇ ਅਨੁਕੂਲ ਹੋਣਾ ਚਾਹੀਦਾ ਹੈ। ਇਸ ਦੌਰਾਨ ਰੂਸ ਨੇ ਯੂਕ੍ਰੇਨ ਨਾਲ ਚੱਲ ਰਹੇ ਸੰਘਰਸ਼ ਬਾਰੇ ਵੀ ਗੱਲ ਕੀਤੀ ਅਤੇ ਗੁਆਂਢੀ ਦੇਸ਼ ਅਤੇ ਪੱਛਮੀ ਦੇਸ਼ਾਂ ਦੀ ਸ਼ਿਕਾਇਤ ਕੀਤੀ। ਲਾਵਰੋਵ ਨੇ ਕਿਹਾ ਕਿ ਮਾਸਕੋ ਕੋਲ ਫੌਜੀ ਕਾਰਵਾਈ ਕਰਨ ਤੋਂ ਇਲਾਵਾ ਕੋਈ ਵਿਕਲਪ ਨਹੀਂ ਬਚਿਆ ਹੈ। ਉਸਨੇ ਦਾਅਵਾ ਕੀਤਾ ਕਿ ਰੂਸ ਨਹੀਂ ਸਗੋਂ ਪੱਛਮੀ ਦੇਸ਼ ਹਮਲਾਵਰ ਢੰਗ ਨਾਲ ਵਿਸ਼ਵ ਵਿਵਸਥਾ ਨੂੰ ਕਮਜ਼ੋਰ ਕਰ ਰਹੇ ਹਨ।


author

Vandana

Content Editor

Related News