ਰੂਸ ਨੇ ਮਿਜ਼ਾਈਲ ਹਮਲਿਆਂ ਨਾਲ ਯੂਕ੍ਰੇਨ ਦੇ 2 ਸਭ ਤੋਂ ਵੱਡੇ ਸ਼ਹਿਰਾਂ ਨੂੰ ਬਣਾਇਆ ਨਿਸ਼ਾਨਾ
Tuesday, Jan 02, 2024 - 04:16 PM (IST)
ਕੀਵ (ਭਾਸ਼ਾ) : ਰੂਸ ਨੇ ਮੰਗਲਵਾਰ ਨੂੰ ਯੂਕ੍ਰੇਨ ਦੇ 2 ਸਭ ਤੋਂ ਵੱਡੇ ਸ਼ਹਿਰਾਂ ‘ਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ, ਜਿਸ ਕਾਰਨ 1 ਵਿਅਕਤੀ ਦੀ ਮੌਤ ਹੋ ਗਈ ਅਤੇ ਦਰਜਨਾਂ ਜ਼ਖ਼ਮੀ ਹੋ ਗਏ। ਖਾਰਕੀਵ ਖੇਤਰ ਦੇ ਗਵਰਨਰ ਓਲੇਹ ਸਿਨਲਿਯੂਬੋਵ ਨੇ ਕਿਹਾ ਕਿ ਰੂਸ ਨੇ ਖਾਰਕੀਵ ਸ਼ਹਿਰ ਦੇ ਕੇਂਦਰ ਅਤੇ ਹੋਰ ਖੇਤਰਾਂ ਨੂੰ ਮਿਜ਼ਾਈਲਾਂ ਨਾਲ ਨਿਸ਼ਾਨਾ ਬਣਾਇਆ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 41 ਲੋਕ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: ਲਹਿੰਦੇ ਪੰਜਾਬ 'ਚ 6 ਨਾਈਆਂ ਦਾ ਗੋਲੀਆਂ ਮਾਰ ਕੇ ਕਤਲ, ਦਹਿਸ਼ਤ 'ਚ ਆਏ ਲੋਕ
ਪੁਤਿਨ ਨੇ ਨਵੇਂ ਸਾਲ ਦੇ ਪਹਿਲੇ ਦਿਨ ਇਕ ਫ਼ੌਜੀ ਹਸਪਤਾਲ ਦਾ ਦੌਰਾ ਕੀਤਾ ਸੀ ਅਤੇ ਕਿਹਾ ਸੀ ਕਿ ਰੂਸ ਦੇ ਸਰਹੱਦੀ ਸ਼ਹਿਰ ਬੇਲਗੋਰੋਦ 'ਤੇ ਗੋਲਾਬਾਰੀ ਦੇ ਬਾਅਦ ਯੂਕ੍ਰੇਨ 'ਤੇ ਹਮਲੇ ਤੇਜ਼ ਕੀਤੇ ਜਾਣਗੇ। ਬੇਲਗੋਰੋਦ 'ਤੇ ਯੂਕ੍ਰੇਨ ਦੇ ਹਮਲੇ ਵਿਚ 2 ਦਰਜਨ ਤੋਂ ਵੱਧ ਲੋਕ ਮਾਰੇ ਗਏ ਸਨ ਅਤੇ 100 ਤੋਂ ਵੱਧ ਜ਼ਖ਼ਮੀ ਹੋ ਗਏ ਸਨ। ਪੁਤਨ ਨੇ ਕਿਹਾ ਕਿ ਉਹ ਸਾਨੂੰ ਧਮਕਾਉਣਾ ਚਾਹੁੰਦੇ ਹਨ ਅਤੇ ਸਾਡੇ ਦੇਸ਼ ਵਿੱਚ ਅਨਿਸ਼ਚਿਤਤਾ ਪੈਦਾ ਕਰਨਾ ਚਾਹੁੰਦੇ ਹਨ। ਅਸੀਂ ਆਪਣੇ ਹਮਲਿਆਂ ਨੂੰ ਹੋਰ ਤੇਜ਼ ਕਰਾਂਗੇ। ਸਾਡੇ ਆਮ ਲੋਕਾਂ ਵਿਰੁੱਧ ਕੀਤੇ ਗਏ ਹਰ ਅਪਰਾਧ ਦੀ ਸਜ਼ਾ ਦਿੱਤੀ ਜਾਵੇਗੀ। ਰੂਸ ਨੇ ਬੇਲਗੋਰੋਡ 'ਤੇ ਹੋਏ ਹਮਲੇ ਨੂੰ 'ਅੱਤਵਾਦੀ ਹਮਲਾ' ਦੱਸਿਆ ਹੈ। ਜਵਾਬੀ ਕਾਰਵਾਈ ਵਿਚ ਰੂਸ ਨੇ ਸੋਮਵਾਰ ਨੂੰ ਯੂਕ੍ਰੇਨ 'ਤੇ 90 ਸ਼ਹੀਦ ਡਰੋਨ ਹਮਲੇ ਕੀਤੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8