US ਤੇ ਪੱਛਮੀ ਦੇਸ਼ਾਂ ਦੀ ਯਾਤਰਾ ਤੋਂ ਬਚੋ, ਹੋ ਜਾਓਗੇ ਟਾਰਗੇਟ; ਰੂਸ ਨੇ ਆਪਣੇ ਨਾਗਰਿਕਾਂ ਨੂੰ ਦਿੱਤੀ ਚਿਤਾਵਨੀ
Thursday, Dec 12, 2024 - 11:50 AM (IST)

ਇੰਟਰਨੈਸ਼ਨਲ ਡੈਸਕ- ਰੂਸ ਨੇ ਆਪਣੇ ਨਾਗਰਿਕਾਂ ਲਈ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਅਮਰੀਕਾ ਨਾਲ ਕੂਟਨੀਤਕ ਸਬੰਧ ਇੰਨੇ ਟਕਰਾਅ ਵਾਲੇ ਬਣ ਗਏ ਹਨ ਕਿ ਉਨ੍ਹਾਂ ਨੂੰ ਅਮਰੀਕਾ, ਕੈਨੇਡਾ ਅਤੇ ਕੁਝ ਪੱਛਮੀ ਦੇਸ਼ਾਂ ਦੀ ਯਾਤਰਾ ਕਰਨ ਤੋਂ ਬਚਣਾ ਚਾਹੀਦਾ ਹੈ। ਰੂਸ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇਸ਼ਾਂ ਦੇ ਅਧਿਕਾਰੀ ਰੂਸੀ ਨਾਗਰਿਕਾਂ ਨੂੰ ਕਦੇ ਵੀ ਟਾਰਗੇਟ ਕਰ ਸਕਦੇ ਹਨ। ਰੂਸੀ ਵਿਦੇਸ਼ ਮੰਤਰਾਲੇ ਦੀ ਮਹਿਲਾ ਬੁਲਾਰਾ ਮਾਰੀਆ ਜ਼ਖਾਰੋਵਾ ਮੁਤਾਬਕ ਅਮਰੀਕਾ ਨਾਲ ਦੁਵੱਲੇ ਸਬੰਧ ਟੁੱਟਣ ਦੀ ਕਗਾਰ 'ਤੇ ਹਨ।
ਇਹ ਵੀ ਪੜ੍ਹੋ: ਰੀਲ ਬਣਾਉਣ ਦੇ ਚੱਕਰ 'ਚ ਕੁੜੀ ਨੇ ਖ਼ਤਰੇ 'ਚ ਪਾਈ ਆਪਣੀ ਜਾਨ, ਚੱਲਦੀ ਟਰੇਨ 'ਚੋਂ ਡਿੱਗੀ ਬਾਹਰ (ਵੀਡੀਓ)
ਮਾਰੀਆ ਜ਼ਖਾਰੋਵਾ ਨੇ ਬੁੱਧਵਾਰ ਨੂੰ ਇਕ ਪ੍ਰੈੱਸ ਬ੍ਰੀਫਿੰਗ 'ਚ ਚਿਤਾਵਨੀ ਜਾਰੀ ਕਰਦੇ ਹੋਏ ਕਿਹਾ ਕਿ ਅਮਰੀਕਾ ਨਾਲ ਵਿਗੜਦੇ ਸਬੰਧਾਂ ਦਾ ਖਮਿਆਜ਼ਾ ਰੂਸ ਦੇ ਲੋਕਾਂ ਨੂੰ ਭੁਗਤਣਾ ਪੈ ਸਕਦਾ ਹੈ। ਜ਼ਖਾਰੋਵਾ ਨੇ ਇਸ ਦੌਰਾਨ ਇਹ ਵੀ ਕਿਹਾ ਕਿ ਰੂਸੀ ਲੋਕਾਂ ਨੂੰ ਅਮਰੀਕਾ ਦੇ ਸਹਿਯੋਗੀ ਦੇਸ਼ਾਂ ਕੈਨੇਡਾ ਅਤੇ ਪੱਛਮੀ ਦੇਸ਼ਾਂ ਦੀ ਯਾਤਰਾ ਕਰਨ ਤੋਂ ਵੀ ਬਚਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਅਮਰੀਕਾ ਨੇ ਵੀ ਆਪਣੇ ਨਾਗਰਿਕਾਂ ਨੂੰ ਰੂਸ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਸੀ। ਅਮਰੀਕਾ ਨੇ ਕਿਹਾ ਸੀ ਕਿ ਰੂਸੀ ਸੁਰੱਖਿਆ ਅਧਿਕਾਰੀ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਸਕਦੇ ਹਨ ਅਤੇ ਉਸ ਨੂੰ ਹਿਰਾਸਤ ਵਿਚ ਵੀ ਲਿਆ ਜਾ ਸਕਦਾ ਹੈ। ਰੂਸੀ ਅਤੇ ਅਮਰੀਕੀ ਡਿਪਲੋਮੈਟਾਂ ਦਾ ਕਹਿਣਾ ਹੈ ਕਿ ਯੂਕ੍ਰੇਨ 'ਚ ਚੱਲ ਰਹੀ ਜੰਗ ਕਾਰਨ ਦੋਵਾਂ ਦੇਸ਼ਾਂ ਦੇ ਸਬੰਧ ਆਪਣੇ ਸਭ ਤੋਂ ਖਰਾਬ ਪੱਧਰ 'ਤੇ ਹਨ। ਜ਼ਿਕਰਯੋਗ ਹੈ ਕਿ ਫਰਵਰੀ 2022 'ਚ ਰੂਸ-ਯੂਕ੍ਰੇਨ ਯੁੱਧ ਸ਼ੁਰੂ ਹੋਣ ਤੋਂ ਬਾਅਦ ਅਮਰੀਕਾ ਯੂਕ੍ਰੇਨ ਦਾ ਸਭ ਤੋਂ ਵੱਡਾ ਰਖਵਾਲਾ ਬਣ ਕੇ ਉਭਰਿਆ ਹੈ।
ਇਹ ਵੀ ਪੜ੍ਹੋ: ਜਨਮ ਦਿੰਦਿਆਂ ਹੀ ਮਾਂ ਨੇ ਬੱਚੇ ਦੀ ਲਾਈ ਬੋਲੀ, ਵੇਚਣ ਲਈ ਸੋਸ਼ਲ ਮੀਡੀਆ 'ਤੇ ਪਾਈ ਪੋਸਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8