ਰੂਸ ’ਚ ਕੁਆਰਿੰਟਾਈਨ ਨਿਯਮਾਂ ਦਾ ਉਲੰਘਣ ਕਰਨ ’ਤੇ ਹੋਵੇਗੀ 7 ਸਾਲ ਸਜ਼ਾ
Tuesday, Mar 31, 2020 - 11:51 PM (IST)
ਮਾਸਕੋ- ਰੂਸ ’ਚ ਇਕ ਹੀ ਦਿਨ ’ਚ ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ 500 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਸ ਮਹਾਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਮੰਗਲਵਾਰ ਨੂੰ ਲਾਕਡਾਊਨ ਦਾ ਦਾਇਰਾ ਵਧਾ ਦਿੱਤਾ ਗਿਆ। ਖੇਤਰਫਲ ਦੇ ਲਿਹਾਜ ਨਾਲ ਦੁਨੀਆ ਦੇ ਸਭ ਤੋਂ ਵੱਡੇ ਦੇਸ਼ ਰੂਸ ਦੇ ਕੁਲ 85 ’ਚੋਂ ਹੁਣ 40 ਤੋਂ ਜ਼ਿਆਦਾ ਖੇਤਰਾਂ ’ਚ ਲਾਕਡਾਊਨ ਲਾਗੂ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਸੰਸਦ ਦੇ ਹੇਠਲੇ ਸਦਨ ਸਟੇਟ ਡਿਊਮਾ ਨੇ 3 ਪ੍ਰਸਤਾਵਿਤ ਬਿੱਲਾਂ ਨੂੰ ਮਨਜ਼ੂਰੀ ਦਿੱਤੀ, ਜਿਸ ’ਚ ਕੋਰੋਨਾ ਵਾਇਰਸ ਕੁਆਰਿੰਟਾਈਨ ਦੇ ਸਖਤ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਅਤੇ ਝੂਠੀਆਂ ਖਬਰਾਂ ਫੈਲਾਉਣ ਵਾਲਿਆਂ ਨੂੰ 7 ਸਾਲ ਜੇਲ ਦੀ ਸਜ਼ਾ ਦੀ ਵਿਵਸਥਾ ਹੈ।