ਰੂਸ ਨਵੇਂ ਸਾਲ ਤੋਂ ਪਹਿਲਾਂ ਵੱਡੇ ਪੱਧਰ ''ਤੇ ਕੋਵਿਡ ਟੀਕਾਕਰਨ ਸ਼ੁਰੂ ਕਰੇਗਾ

11/26/2020 7:20:40 PM

ਮਾਸਕੋ-ਰੂਸ ਨਵੇਂ ਸਾਲ ਤੋਂ ਪਹਿਲਾਂ ਹੀ ਕੋਰੋਨਾ ਵਾਇਰਸ ਵਿਰੁੱਧ ਵਿਆਪਕ ਤੌਰ 'ਤੇ ਟੀਕਾਕਰਨ ਦੀ ਸ਼ੁਰੂਆਤ ਕਰੇਗਾ ਅਤੇ ਇਸ ਕਾਰਜ ਦੀ ਪੜਾਅਵਾਰ ਸ਼ੁਰੂਆਤ ਕਰ ਦਿੱਤੀ ਗਈ ਹੈ। ਕ੍ਰੇਮਲਿਨ ਬੁਲਾਰੇ ਦਮਿੱਤਰੀ ਪੇਸਕੋਵ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਬੁਲਾਰੇ ਨੇ ਪੱਤਰਕਾਰਾਂ ਨਾਲ ਗੱਲਬਾਤ 'ਚ ਕਿਹਾ ਕਿ ਮੈਂ ਤੁਹਾਨੂੰ ਸਹੀ ਤਰੀਕ ਨਹੀਂ ਦੱਸ ਸਕਦਾ ਕਿ ਟੀਕਾਕਰਨ ਕਦੋਂ ਤੋਂ ਸ਼ੁਰੂ ਹੋਵੇਗਾ ਪਰ ਇਹ ਨਵੇਂ ਸਾਲ ਤੋਂ ਪਹਿਲਾਂ ਸ਼ੁਰੂ ਹੋ ਜਾਵੇਗਾ।

ਇਹ ਵੀ ਪੜ੍ਹੋ:-'ਜੇ 70 ਫੀਸਦੀ ਲੋਕਾਂ ਨੇ ਵੀ ਮਾਸਕ ਪਾਇਆ ਹੁੰਦਾ ਤਾਂ ਮਹਾਮਾਰੀ ਕੰਟਰੋਲ 'ਚ ਹੁੰਦੀ' 

ਉਨ੍ਹਾਂ ਨੇ ਕਿਹਾ ਕਿ ਟੀਕਾਕਰਨ ਸਵੈਇੱਛੁਕ ਹੋਵੇਗਾ ਅਤੇ ਇਸ ਨੂੰ ਪੜਾਅਵਾਰ ਤਰੀਕੇ ਨਾਲ ਲਗਾਉਣ ਲਈ ਦੇਸ਼ ਦੇ ਭੂਗੋਲ ਅਤੇ ਖਾਸ ਭੰਡਾਰਨ ਜ਼ਰੂਰਤਾਂ ਨੂੰ ਧਿਆਨ 'ਚ ਰੱਖਿਆ ਜਾਵੇਗਾ। ਸ਼੍ਰੀ ਪੇਸਕੋਵ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਨੂੰ ਇਸ ਨੂੰ ਦੇਖਦੇ ਹੋਏ ਬਹੁਤ ਛੋਟੇ ਪੜਾਅ ਬਣਾਉਣਾ ਅਤੇ ਯਕੀਨਨ ਕਰਨਾ ਹੈ ਤਾਂ ਕਿ ਜੋ ਟੀਕਾਕਰਨ ਦੇ ਚਾਹਵਾਨ ਹਨ ਇਹ ਉਨ੍ਹਾਂ ਦੀ ਪਹੁੰਚ ਤੱਕ ਹੋਣਾ ਚਾਹੀਦਾ।

ਇਹ ਵੀ ਪੜ੍ਹੋ:-ਦੁਬਈ ਦੇ ਹੁਕਮਰਾਨ ਦੀ ਪਤਨੀ ਦੇ ਬਾਡੀਗਾਰਡ ਨਾਲ ਸਨ ਸਬੰਧ, ਚੁੱਪ ਰਹਿਣ ਲਈ ਦਿੱਤੇ ਸਨ ਕਰੋੜਾਂ ਰੁਪਏ

Karan Kumar

This news is Content Editor Karan Kumar