ਯੂਕ੍ਰੇਨ ''ਚ ਰੂਸੀ ਹਮਲੇ ਜਾਰੀ, ਮਰਨ ਵਾਲਿਆਂ ਦੀ ਗਿਣਤੀ 28 ਹੋਈ
Friday, Aug 01, 2025 - 08:15 PM (IST)

ਕੀਵ (ਵਾਰਤਾ)- ਰੂਸ ਵੱਲੋਂ ਯੂਕ੍ਰੇਨ 'ਤੇ ਹਮਲੇ ਲਗਾਤਾਰ ਜਾਰੀ ਹਨ। ਤਾਜ਼ਾ ਜਾਣਕਾਰੀ ਮੁਤਾਬਕ ਯੂਕ੍ਰੇਨ ਦੀ ਰਾਜਧਾਨੀ ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ 28 ਹੋ ਗਈ ਹੈ, ਜਿਨ੍ਹਾਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਯੂਕ੍ਰੇਨ ਦੀ ਸਟੇਟ ਐਮਰਜੈਂਸੀ ਸੇਵਾ ਨੇ ਕਿਹਾ ਕਿ ਵੀਰਵਾਰ ਨੂੰ ਹੋਏ ਹਮਲੇ ਵਿੱਚ 159 ਲੋਕ ਜ਼ਖਮੀ ਵੀ ਹੋਏ ਹਨ। ਸਭ ਤੋਂ ਵੱਧ ਨੁਕਸਾਨ ਸਵੀਆਟੋਸ਼ਿੰਸਕੀ ਜ਼ਿਲ੍ਹੇ ਵਿੱਚ ਹੋਇਆ, ਜਿੱਥੇ ਨੌਂ ਮੰਜ਼ਿਲਾ ਇਮਾਰਤ ਦਾ ਇੱਕ ਹਿੱਸਾ ਢਹਿ ਗਿਆ ਅਤੇ ਤਬਾਹ ਹੋ ਗਿਆ। ਮੌਕੇ 'ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ।
ਪੜ੍ਹੋ ਇਹ ਅਹਿਮ ਖ਼ਬਰ-ਪੰਜਾਬ 'ਚ ਡਾਕੂਆਂ ਨੇ ਪੁਲਿਸ ਚੌਕੀ 'ਤੇ ਕੀਤਾ ਹਮਲਾ, ਮਾਰੇ ਗਏ ਪੰਜ ਪੁਲਿਸ ਮੁਲਾਜ਼ਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।