ਰੂਸ ਦੇ ਵਿਦੇਸ਼ ਮੰਤਰੀ ਲਾਵਰੋਵ ਸਿਹਤ ਖਰਾਬ ਹੋਣ ਤੋਂ ਬਾਅਦ ਹਸਪਤਾਲ ''ਚ ਦਾਖਲ
Monday, Nov 14, 2022 - 03:51 PM (IST)

ਨੂਸਾ ਦੁਆ (ਇੰਡੋਨੇਸ਼ੀਆ) : ਜੀ-20 ਸੰਮੇਲਨ ‘ਚ ਸ਼ਿਰਕਤ ਕਰਨ ਲਈ ਬਾਲੀ ਪਹੁੰਚੇ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੂੰ ਸਿਹਤ ਸਬੰਧੀ ਪਰੇਸ਼ਾਨੀਆਂ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ। ਇੰਡੋਨੇਸ਼ੀਆਈ ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇੰਡੋਨੇਸ਼ੀਆ ਦੇ ਤਿੰਨ ਸਰਕਾਰੀ ਅਤੇ ਮੈਡੀਕਲ ਅਧਿਕਾਰੀਆਂ ਨੇ ਦੱਸਿਆ ਕਿ ਲਾਵਰੋਵ ਦਾ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਉਸ ਨੇ ਹੋਰ ਵੇਰਵੇ ਸਾਂਝੇ ਨਹੀਂ ਕੀਤੇ। ਹਾਲਾਂਕਿ, ਦੋ ਲੋਕਾਂ ਨੇ ਕਿਹਾ ਕਿ ਲਾਵਰੋਵ ਨੂੰ ਦਿਲ ਦੀ ਸਮੱਸਿਆ ਦੀ ਸ਼ਿਕਾਇਤ ਹੈ। ਇਸ ਦੇ ਨਾਲ ਹੀ ਰੂਸੀ ਦੂਤਾਵਾਸ ਦੇ ਅਧਿਕਾਰੀਆਂ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।