ਪੁਤਿਨ ਨੇ ਪੂਰਬੀ ਯੂਕ੍ਰੇਨ 'ਚ ਫੌਜੀ ਕਾਰਵਾਈ ਦਾ ਕੀਤਾ ਐਲਾਨ, ਦੂਜੇ ਦੇਸ਼ਾਂ ਨੂੰ ਦਿੱਤੀ ਚੇਤਾਵਨੀ

02/24/2022 9:33:24 AM

ਮਾਸਕੋ (ਭਾਸ਼ਾ)- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਵੀਰਵਾਰ ਨੂੰ ਫੌਜੀ ਕਾਰਵਾਈ ਦੇ ਐਲਾਨ ਤੋਂ ਬਾਅਦ ਯੂਕਰੇਨ ਦੇ ਕਈ ਸ਼ਹਿਰਾਂ ਵਿਚ ਜ਼ਬਰਦਸਤ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ। ਰੂਸ ਦੀ ਫੌਜ ਦਾ ਕਹਿਣਾ ਹੈ ਕਿ ਉਸ ਨੇ ਯੂਕਰੇਨ ਦੇ ਹਵਾਈ ਅੱਡਿਆਂ ਅਤੇ ਹੋਰ ਫੌਜੀ ਸੰਪਤੀਆਂ ਨੂੰ ਨਿਸ਼ਾਨਾ ਬਣਾਇਆ ਹੈ, ਆਬਾਦੀ ਵਾਲੇ ਖੇਤਰਾਂ ਨੂੰ ਨਹੀਂ। ਪੁਤਿਨ ਨੇ ਦੂਜੇ ਦੇਸ਼ਾਂ ਨੂੰ ਵੀ ਚੇਤਾਵਨੀ ਦਿੱਤੀ ਹੈ ਕਿ ਰੂਸੀ ਕਾਰਵਾਈ ਵਿਚ ਕਿਸੇ ਵੀ ਤਰ੍ਹਾਂ ਦੀ ਦਖ਼ਲਅੰਦਾਜ਼ੀ ਦੀ ਕੋਸ਼ਿਸ਼ ਦੇ "ਅਜਿਹੇ ਨਤੀਜੇ ਹੋਣਗੇ ਜੋ ਉਹਨਾਂ ਨੇ ਪਹਿਲਾਂ ਕਦੇ ਨਹੀਂ ਦੇਖੇ ਹੋਣਗੇ"। ਪੁਤਿਨ ਨੇ ਦਾਅਵਾ ਕੀਤਾ ਹੈ ਕਿ ਇਹ ਹਮਲੇ ਪੂਰਬੀ ਯੂਕਰੇਨ ਵਿਚ ਲੋਕਾਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਹਨ, ਜਿਸ ਨੂੰ ਅਮਰੀਕਾ ਨੇ ਹਮਲਾ ਕਰਨ ਦਾ ਸਿਰਫ਼ ਇਕ ਬਹਾਨਾ ਦੱਸਿਆ ਹੈ।

ਇਹ ਵੀ ਪੜ੍ਹੋ: ਚੀਨ ਦੀ ਤਰਜ਼ ’ਤੇ ਪਾਕਿ ਵੀ LoC ’ਤੇ ਮਾਡਲ ਪਿੰਡ ਵਸਾਉਣ ਦੀ ਤਿਆਰੀ ’ਚ

PunjabKesari


ਪੁਤਿਨ ਨੇ ਇਕ ਟੈਲੀਵਿਜ਼ਨ ਸੰਬੋਧਨ ਵਿਚ, ਅਮਰੀਕਾ ਅਤੇ ਉਸ ਦੇ ਸਹਿਯੋਗੀਆਂ ਉੱਤੇ ਯੂਕਰੇਨ ਨੂੰ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਵਿਚ ਸ਼ਾਮਲ ਹੋਣ ਤੋਂ ਰੋਕਣ ਅਤੇ ਮਾਸਕੋ ਨੂੰ ਸੁਰੱਖਿਆ ਗਾਰੰਟੀ ਦੀ ਰੂਸ ਦੀ ਮੰਗ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਵੀ ਲਗਾਇਆ। ਪੁਤਿਨ ਦਾ ਇਹ ਬਿਆਨ ਖਾਰਕਿਵ, ਓਡੇਸਾ ਵਿਚ ਜ਼ਬਰਦਸਤ ਧਮਾਕੇ ਦੀਆਂ ਆਵਾਜ਼ਾਂ ਸੁਣਨ ਤੋਂ ਪਹਿਲਾਂ ਆਇਆ ਸੀ। ਇਸ ਤੋਂ ਪਹਿਲਾਂ, ਯੂਐਸ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਯੂਕਰੇਨ ਉੱਤੇ ਰੂਸ ਦੇ "ਬਿਨਾਂ ਉਕਸਾਵੇ ਵਾਲੇ ਅਤੇ ਬਿਨਾਂ ਕਾਰਨ" ਹਮਲੇ ਦੇ ਇਰਾਦੇ ਦੀ ਨਿੰਦਾ ਕੀਤੀ ਸੀ। ਰਾਸ਼ਟਰਪਤੀ ਨੇ ਕਿਹਾ ਕਿ ਅਮਰੀਕਾ ਅਤੇ ਉਸਦੇ ਸਹਿਯੋਗੀ ਇਸ ਦੇ ਲਈ "ਰੂਸ ਦੀ ਜਵਾਬਦੇਹੀ" ਤੈਅ ਕਰਨਗੇ।

ਇਹ ਵੀ ਪੜ੍ਹੋ: ਚੀਨ 'ਚ ਫਸੇ 23 ਹਜ਼ਾਰ ਤੋਂ ਵਧੇਰੇ ਵਿਦਿਆਰਥੀ ਜਲਦ ਪਰਤਣਗੇ ਭਾਰਤ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News