65 ਯੂਕ੍ਰੇਨੀ ਜੰਗੀ ਕੈਦੀਆਂ ਨੂੰ ਲਿਜਾ ਰਿਹਾ ਰੂਸੀ ਜਹਾਜ਼ ਕਰੈਸ਼, ਡਿੱਗਦੇ ਹੀ ਲੱਗੀ ਅੱਗ, ਹਾਦਸੇ ''ਚ ਸਾਰਿਆਂ ਦੀ ਮੌਤ

01/24/2024 7:14:01 PM

ਮਾਸਕੋ (ਭਾਸ਼ਾ) : ਰੂਸ ਦਾ ਇਕ ਫੌਜੀ ਟਰਾਂਸਪੋਰਟ ਜਹਾਜ਼ ਬੁੱਧਵਾਰ ਨੂੰ ਯੂਕ੍ਰੇਨ ਦੀ ਸਰਹੱਦ ਨੇੜੇ ਬੇਲਗੋਰੋਡ ਖੇਤਰ ਵਿੱਚ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ 65 ਯੂਕ੍ਰੇਨੀ ਜੰਗੀ ਕੈਦੀ, ਚਾਲਕ ਦਲ ਦੇ 6 ਮੈਂਬਰ ਅਤੇ 3 ਹੋਰ ਲੋਕ ਸਵਾਰ ਸਨ। ਰੂਸ ਦੇ ਰੱਖਿਆ ਮੰਤਰਾਲਾ ਨੇ ਇਹ ਜਾਣਕਾਰੀ ਦਿੱਤੀ। ਜਹਾਜ਼ ਸਥਾਨਕ ਸਮੇਂ ਅਨੁਸਾਰ ਸਵੇਰੇ 11 ਵਜੇ ਦੇ ਕਰੀਬ ਹਾਦਸਾਗ੍ਰਸਤ ਹੋਇਆ। ਰੂਸ ਦੇ ਗਵਰਨਰ ਦਾ ਕਹਿਣਾ ਹੈ ਕਿ ਯੂਕ੍ਰੇਨ ਦੀ ਸਰਹੱਦ ਨੇੜੇ ਹਾਦਸਾਗ੍ਰਸਤ ਹੋਏ ਜਹਾਜ਼ ਵਿੱਚ ਸਵਾਰ ਸਾਰੇ ਲੋਕਾਂ ਦੀ ਮੌਤ ਹੋ ਗਈ ਹੈ। 

ਇਹ ਵੀ ਪੜ੍ਹੋ: ਪੁੱਤਰ ਨੇ ਘਰ 'ਤੇ ਲਹਿਰਾਇਆ ਇਮਰਾਨ ਖਾਨ ਦੀ ਪਾਰਟੀ ਦਾ ਝੰਡਾ, ਪਿਓ ਨੇ ਉਤਾਰ 'ਤਾ ਮੌਤ ਦੇ ਘਾਟ

ਰੱਖਿਆ ਮੰਤਰਾਲਾ ਨੇ ਕਿਹਾ ਕਿ ਅਧਿਕਾਰੀ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ ਅਤੇ ਇੱਕ ਵਿਸ਼ੇਸ਼ ਫੌਜੀ ਕਮਿਸ਼ਨ ਹਾਦਸੇ ਵਾਲੀ ਥਾਂ ਲਈ ਰਵਾਨਾ ਹੋਇਆ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਕਿਹਾ ਸੀ ਕਿ ਇਕ ਵੱਡੇ ਰੂਸੀ ਮਿਜ਼ਾਈਲ ਹਮਲੇ ਵਿੱਚ 18 ਲੋਕ ਮਾਰੇ ਗਏ ਅਤੇ 130 ਹੋਰ ਜ਼ਖ਼ਮੀ ਹੋਏ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਇਸ ਹਮਲੇ ਨੂੰ ਯੂਕ੍ਰੇਨ ਦੀ ਹਵਾਈ ਸੁਰੱਖਿਆ ਨੂੰ ਪ੍ਰਭਾਵਿਤ ਕਰਨ ਲਈ ਕੀਤਾ ਗਿਆ। ਯੂਕ੍ਰੇਨ 'ਤੇ ਰੂਸ ਦੇ ਹਮਲੇ ਸ਼ੁਰੂ ਹੋਏ 700 ਦਿਨ ਪੂਰੇ ਹੋ ਗਏ ਹਨ।

ਇਹ ਵੀ ਪੜ੍ਹੋ: ਸਿਰ 'ਚ ਵੱਜੀ ਗੋਲੀ, ਖ਼ੂਨ ਸਾਫ਼ ਕਰ 4 ਦਿਨ ਤੱਕ ਪਾਰਟੀ ਕਰਦਾ ਰਿਹਾ ਨੌਜਵਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

cherry

This news is Content Editor cherry