ਪੁਤਿਨ ਦੇ ਨਵੇਂ ਫ਼ੈਸਲੇ ਨਾਲ ਰੂਸ 'ਚ ਮਚੀ ਭਾਜੜ, ਜਾਣੋਂ ਕਿਉਂ ਦੇਸ਼ ਛੱਡਣ ਲਈ ਲੋਕ ਕੱਢ ਰਹੇ ਹਾੜੇ

09/23/2022 5:10:54 PM

ਮਾਸਕੋ (ਏਜੰਸੀ)- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਯੂਕ੍ਰੇਨ ਵਿਚ ਲੜਨ ਲਈ ਰੂਸ ਤੋਂ ਫੌਜੀਆਂ ਨੂੰ ਅੰਸ਼ਕ ਤੌਰ 'ਤੇ ਲਾਮਬੰਦ ਕਰਨ ਦੇ ਐਲਾਨ ਤੋਂ ਬਾਅਦ ਘਬਰਾਏ ਹੋਏ ਨਾਗਰਿਕ ਦੇਸ਼ ਛੱਡਣ ਦੀ ਦੌੜ ਵਿਚ ਹਨ। ਬੀਬੀਸੀ ਦੀ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ਦੂਜੇ ਪਾਸੇ ਕ੍ਰੇਮਿਲਨ ਨੇ ਬਜ਼ੁਰਗ ਲੋਕਾਂ ਦੇ ਲੜਾਈ ਲਈ ਭੇਜੇ ਜਾਣ ਦੇ ਡਰੋਂ ਦੇਸ਼ ਛੱਡ ਕੇ ਭੱਜਣ ਦੀਆਂ ਰਿਪੋਰਟਾਂ ਨੂੰ "ਅਤਿਕਥਨੀ" ਦੱਸਿਆ ਹੈ, ਪਰ ਜਾਰਜੀਆ ਸਰਹੱਦ 'ਤੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਵੇਖੀਆਂ ਜਾ ਸਕਦੀਆਂ ਹਨ, ਜਿਨ੍ਹਾਂ ਵਿੱਚ ਯੁੱਧ ਤੋਂ ਬਚਣ ਦੀ ਕੋਸ਼ਿਸ਼ ਕਰਨ ਵਾਲੇ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ: ਕੈਨੇਡਾ ਜਾਣ ਦੇ ਚਾਹਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਟਰੂਡੋ ਸਰਕਾਰ ਨੇ ਲਿਆ ਅਹਿਮ ਫ਼ੈਸਲਾ

ਕੁੱਝ ਲੋਕ ਸਰਹੱਦ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਤੋਂ ਬਚਣ ਲਈ ਪੈਦਲ ਸਰਹੱਦ ਪਾਰ ਕਰਨ 'ਤੇ ਪਾਬੰਦੀ ਦੇ ਮੱਦੇਨਜ਼ਰ ਸਾਈਕਲਾਂ 'ਤੇ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅਜਿਹੇ ਹੀ ਇੱਕ ਵਿਅਕਤੀ ਨੇ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਬੀਬੀਸੀ ਨੂੰ ਦੱਸਿਆ ਕਿ ਉਹ ਵੀਰਵਾਰ ਸਵੇਰੇ 9 ਵਜੇ ਤੋਂ ਸਰਹੱਦ ਪਾਰ ਕਰਨ ਦੀ ਉਡੀਕ ਕਰ ਰਿਹਾ ਸੀ ਅਤੇ ਦੇਰ ਰਾਤ ਤੱਕ ਸਰਹੱਦ ਪਾਰ ਕਰਨ ਵਿੱਚ ਕਾਮਯਾਬ ਹੋ ਗਿਆ। ਇਕ ਹੋਰ ਵਿਅਕਤੀ ਨੇ ਇਹ ਵੀ ਕਿਹਾ ਕਿ ਉਸ ਨੇ ਸਰਹੱਦ ਪਾਰ ਕਰਨ ਲਈ 12 ਘੰਟੇ ਇੰਤਜ਼ਾਰ ਕੀਤਾ।

ਇਹ ਵੀ ਪੜ੍ਹੋ: 'ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ'; ਜਾਣੋ ਕਿਵੇਂ 4 ਮਹੀਨੇ ਦੀ ਬੱਚੀ ਨੂੰ ਪਰਮਾਤਮਾ ਨੇ ਹੱਥ ਦੇ ਕੇ ਬਚਾਇਆ (ਵੀਡੀਓ)

ਇਨ੍ਹਾਂ ਲੋਕਾਂ ਨੇ ਕਿਹਾ ਕਿ ਉਹ ਰੂਸੀ ਸਰਕਾਰ ਦੇ ਯੂਕ੍ਰੇਨ ਵਿੱਚ ਲੜਨ ਲਈ ਫੌਜਾਂ ਦੀ ਲਾਮਬੰਦੀ ਕਰਨ ਦੇ ਫੈਸਲੇ ਤੋਂ ਬਾਅਦ ਦੇਸ਼ ਛੱਡ ਰਹੇ ਹਨ। ਉਹ ਆਪਣੀ ਪੜ੍ਹਾਈ ਪੂਰੀ ਕਰਨ ਲਈ ਦੇਸ਼ ਛੱਡ ਕੇ ਜਾ ਰਿਹਾ ਹੈ। ਰੂਸ ਦੇ ਗੁਆਂਢੀ ਦੇਸ਼ਾਂ ਵਿੱਚੋਂ ਜਾਰਜੀਆ ਉਨ੍ਹਾਂ ਕੁਝ ਦੇਸ਼ਾਂ ਵਿੱਚੋਂ ਇੱਕ ਹੈ ਜਿੱਥੇ ਜਾਣ ਲਈ ਰੂਸੀ ਨਾਗਰਿਕਾਂ ਨੂੰ ਵੀਜ਼ੇ ਦੀ ਲੋੜ ਨਹੀਂ ਹੈ। ਫਿਨਲੈਂਡ ਨਾਲ ਰੂਸ 1,300 ਕਿਲੋਮੀਟਰ ਲੰਬੀ ਸਰਹੱਦ ਸਾਂਝੀ ਕਰਦਾ ਹੈ, ਪਰ ਇਥੇ ਜਾਣ ਲਈ ਰੂਸੀ ਨਾਗਰਿਕਾਂ ਨੂੰ ਵੀਜ਼ਾ ਦੀ ਲੋੜ ਹੁੰਦੀ ਹੈ। ਫਿਨਲੈਂਡ ਨੇ ਇਹ ਵੀ ਦੱਸਿਆ ਕਿ ਰਾਤ ਦੇ ਦੌਰਾਨ ਆਵਾਜਾਈ ਵਿੱਚ ਇੱਕ ਮਹੱਤਵਪੂਰਨ ਵਾਧਾ ਹੋਇਆ ਸੀ, ਪਰ ਇਹ ਇੱਕ ਨਿਯੰਤਰਣਯੋਗ ਸਥਿਤੀ ਵਿੱਚ ਸੀ।

ਇਹ ਵੀ ਪੜ੍ਹੋ: ਮੈਕਸੀਕੋ ਦੇ ਬਾਰ ’ਚ ਅੰਨ੍ਹੇਵਾਹ ਗੋਲੀਬਾਰੀ, 10 ਲੋਕਾਂ ਦੀ ਮੌਤ (ਵੇਖੋ ਵੀਡੀਓ)

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News