ਚੀਨ ’ਚ ਚੀਨੀ ਰਾਸ਼ਟਰਪਤੀ ਜਿਨਪਿੰਗ ਨੂੰ ਮਿਲੇ ਐੱਸ. ਜੈਸ਼ੰਕਰ
Tuesday, Jul 15, 2025 - 10:21 PM (IST)

ਬੀਜਿੰਗ (ਭਾਸ਼ਾ)– ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੇ ਮੈਂਬਰ ਦੇਸ਼ਾਂ ਦੇ ਆਪਣੇ ਹਮਅਹੁਦਿਆਂ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਨੇ ਸੋਸ਼ਲ ਮੀਡੀਆ ’ਤੇ ਪੋਸਟ ਕਰ ਕੇ ਦੱਸਿਆ ਕਿ ਉਨ੍ਹਾਂ ਰਾਸ਼ਟਰਪਤੀ ਸ਼ੀ ਨੂੰ ਭਾਰਤ-ਚੀਨ ਦੋਪੱਖੀ ਸੰਬੰਧਾਂ ਵਿਚ ਹਾਲ ਹੀ ਵਿਚ ਹੋਈ ਤਰੱਕੀ ਬਾਰੇ ਜਾਣੂ ਕਰਵਾਇਆ। ਵਿਦੇਸ ਮੰਤਰੀ ਐੱਸ. ਸੀ. ਓ. ਦੇ ਇਕ ਸੰਮੇਲਨ ਵਿਚ ਹਿੱਸਾ ਲੈਣ ਲਈ ਸੋਮਵਾਰ ਨੂੰ 2 ਦਿਨਾਂ ਯਾਤਰਾ ’ਤੇ ਚੀਨ ਪੁੱਜੇ। ਜੂਨ 2020 ਵਿਚ ਗਲਵਾਨ ਵਾਦੀ ਵਿਚ ਹੋਈਆਂ ਫੌਜੀ ਝੜਪਾਂ ਤੋਂ ਬਾਅਦ ਦੋਪੱਖੀ ਸੰਬੰਧਾਂ ਵਿਚ ਤਣਾਅ ਪੈਦਾ ਹੋ ਗਿਆ ਸੀ, ਜਿਸ ਤੋਂ ਬਾਅਦ ਜੈਸ਼ੰਕਰ ਦੀ ਇਹ ਪਹਿਲੀ ਚੀਨ ਯਾਤਰਾ ਹੈ।
ਜੈਸ਼ੰਕਰ ਨੇ ਸੋਸ਼ਲ ਮੀਡੀਆ ਮੰਚ ਐਕਸ ’ਤੇ ਕਿਹਾ ਕਿ ਅੱਜ ਸਵੇਰੇ ਬੀਜਿੰਗ ਵਿਚ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਐੱਸ. ਸੀ. ਓ. ਦੇ ਮੈਂਬਰ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਵਿਦੇਸ਼ ਮੰਤਰੀ ਨੇ ਕਿਹਾ ਕਿ ਦੋਵਾਂ ਦੇਸ਼ਾਂ ਦੇ ਦੋਪੱਖੀ ਸੰਬੰਧਾਂ ਵਿਚ ਹਾਲ ਹੀ ਵਿਚ ਹੋਈ ਤਰੱਕੀ ਤੋਂ ਰਾਸ਼ਟਰਪਤੀ ਸ਼ੀ ਨੂੰ ਜਾਣੂ ਕਰਵਾਇਆ ਗਿਆ। ਅਸੀਂ ਇਸ ਸੰਬੰਧੀ ਸਾਡੇ ਨੇਤਾਵਾਂ ਦੇ ਮਾਰਗਦਰਸ਼ਨ ਨੂੰ ਮਹੱਤਵ ਦਿੰਦੇ ਹਾਂ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e