ਜੈਸ਼ੰਕਰ ਨੇ ਅਮਰੀਕੀ ਵਿੱਤ ਮੰਤਰੀ ਬੇਸੈਂਟ ਨਾਲ ਕੀਤੀ ਮੁਲਾਕਾਤ

Thursday, Feb 05, 2026 - 12:27 AM (IST)

ਜੈਸ਼ੰਕਰ ਨੇ ਅਮਰੀਕੀ ਵਿੱਤ ਮੰਤਰੀ ਬੇਸੈਂਟ ਨਾਲ ਕੀਤੀ ਮੁਲਾਕਾਤ

ਨਿਊਯਾਰਕ/ਵਾਸ਼ਿੰਗਟਨ, (ਭਾਸ਼ਾ)– ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅਮਰੀਕੀ ਵਿੱਤ ਮੰਤਰੀ ਸਕਾਟ ਬੇਸੈਂਟ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੀ ਆਰਥਿਕ ਭਾਈਵਾਲੀ ਤੇ ਰਣਨੀਤਕ ਸਹਿਯੋਗ ਅੱਗੇ ਵਧਾਉਣ ’ਤੇ ਚਰਚਾ ਕੀਤੀ।

ਜੈਸ਼ੰਕਰ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਇਕ ਪੋਸਟ ’ਚ ਕਿਹਾ,“ਅੱਜ ਅਮਰੀਕੀ ਵਿੱਤ ਮੰਤਰੀ ਸਕਾਟ ਬੇਸੈਂਟ ਨਾਲ ਮਿਲ ਕੇ ਖ਼ੁਸ਼ੀ ਹੋਈ। ਭਾਰਤ-ਅਮਰੀਕਾ ਆਰਥਿਕ ਭਾਈਵਾਲੀ ਤੇ ਰਣਨੀਤਕ ਸਹਿਯੋਗ ਨੂੰ ਅੱਗੇ ਵਧਾਉਣ ’ਤੇ ਸਾਰਥਕ ਚਰਚਾ ਹੋਈ।”

ਦੂਜੇ ਪਾਸੇ ਬੇਸੈਂਟ ਨੇ ਇਕ ਪੋਸਟ ’ਚ ਕਿਹਾ ਕਿ ਉਨ੍ਹਾਂ ਨੂੰ ਜੈਸ਼ੰਕਰ ਨਾਲ ਮੁਲਾਕਾਤ ਕਰ ਕੇ ਚੰਗਾ ਲੱਗਾ।


author

Rakesh

Content Editor

Related News