SA ; ਚੱਲਦੀ ਪਾਰਟੀ ਦੌਰਾਨ ਘਰ 'ਚ ਆ ਵੜੇ 'ਬੰਦੇ' ! ਗੋਲ਼ੀਆਂ ਮਾਰ-ਮਾਰ 11 ਨੂੰ ਕਰ'ਤਾ ਹਲਾਕ
Wednesday, Sep 23, 2026 - 02:55 PM (IST)
ਇੰਟਰਨੈਸ਼ਨਲ ਡੈਸਕ- ਦੱਖਣੀ ਅਫ਼ਰੀਕਾ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਕਵਾਮਾਖੁਥਾ ਸ਼ਹਿਰ 'ਚ ਮੰਗਲਵਾਰ ਦੇਰ ਰਾਤ ਇੱਕ ਘਰ 'ਚ ਚੱਲ ਰਹੀ ਪਾਰਟੀ ਦੌਰਾਨ ਅੰਨ੍ਹੇਵਾਹ ਫਾਇਰਿੰਗ ਹੋ ਗਈ। ਇਸ ਫਾਇਰਿੰਗ 'ਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ 3 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮ੍ਰਿਤਕਾਂ 'ਚ ਇੱਕ ਗਰਭਵਤੀ ਔਰਤ ਵੀ ਸ਼ਾਮਲ ਹੈ।
ਇਹ ਹਾਦਸਾ ਡਰਬਨ ਸ਼ਹਿਰ ਤੋਂ ਲਗਭਗ 30 ਕਿਲੋਮੀਟਰ ਦੂਰ ਸਥਿਤ ਕਵਾਮਾਖੁਥਾ ਵਿੱਚ ਵਾਪਰਿਆ, ਜਿੱਥੇ ਇੱਕ ਘਰ ਵਿੱਚ ਪਾਰਟੀ ਚੱਲ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ 3 ਹਥਿਆਰਬੰਦ ਹਮਲਾਵਰ ਅਚਾਨਕ ਘਰ 'ਚ ਦਾਖਲ ਹੋਏ ਤੇ ਆਉਂਦਿਆਂ ਹੀ ਲੋਕਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ 10 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਹੋਰ ਵਿਅਕਤੀ ਨੇ ਹਸਪਤਾਲ 'ਚ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ- ਟਰੰਪ ਦੇ ਗ੍ਰੀਨਲੈਂਡ 'ਤੇ ਕਬਜ਼ੇ ਦੇ ਦਾਅਵਿਆਂ ਵਿਚਾਲੇ ਵੱਡੀ ਖ਼ਬਰ ! 3 ਦੇਸ਼ਾਂ ਨੇ ਕਰ ਲਿਆ 'ਸਮਝੌਤਾ'
ਪੁਲਸ ਅਨੁਸਾਰ ਘਰ ਵਿੱਚ ਮੌਜੂਦ ਕਈ ਲੋਕ ਪਹਿਲਾਂ ਤੋਂ ਹੀ ਅਪਰਾਧਿਕ ਮਾਮਲਿਆਂ 'ਚ ਪੁਲਸ ਦੇ ਨਿਸ਼ਾਨੇ 'ਤੇ ਸਨ। ਫਿਲਹਾਲ ਹਮਲੇ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਹੋ ਸਕੀ ਹੈ, ਪਰ ਪੁਲਸ ਇਸ ਵਾਰਦਾਤ ਨੂੰ ਗੈਂਗਵਾਰ ਦੇ ਐਂਗਲ ਨਾਲ ਜੋੜ ਕੇ ਇਸ ਦੀ ਜਾਂਚ ਕਰ ਰਹੀ ਹੈ। ਫਿਲਹਾਲ ਇਸ ਮਾਮਲੇ 'ਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲਸ ਘਟਨਾ ਵਾਲੀ ਥਾਂ ਦੇ ਨੇੜੇ ਇੱਕ ਸੜੀ ਹੋਈ ਕਾਰ ਦੇ ਇਸ ਹਮਲੇ ਨਾਲ ਕੁਨੈਕਸ਼ਨ ਦੀ ਵੀ ਜਾਂਚ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਦੱਖਣੀ ਅਫ਼ਰੀਕਾ 'ਚ ਹਿੰਸਕ ਅਪਰਾਧਾਂ ਦੀ ਦਰ ਬਹੁਤ ਜ਼ਿਆਦਾ ਹੈ। ਸਰਕਾਰੀ ਅੰਕੜਿਆਂ ਮੁਤਾਬਕ ਅਪ੍ਰੈਲ ਤੋਂ ਜੂਨ ਮਹੀਨੇ ਦਰਮਿਆਨ ਹੀ ਦੇਸ਼ 'ਚ 5,427 ਕਤਲ ਹੋਏ ਹਨ, ਯਾਨੀ ਦੇਸ਼ 'ਚ ਰੋਜ਼ਾਨਾ ਔਸਤਨ ਲਗਭਗ 60 ਕਤਲ ਹੋ ਰਹੇ ਹਨ, ਜੋ ਕਿ ਦੇਸ਼ ਦੀ ਕਾਨੂੰਨ ਵਿਵਸਥਾ 'ਤੇ ਵੱਡਾ ਸਵਾਲ ਖੜ੍ਹਾ ਕਰਦੇ ਹਨ।
ਇਹ ਵੀ ਪੜ੍ਹੋ- ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
