ਅੰਨ੍ਹੇਵਾਹ ਫਾਇਰਿੰਗ ''ਚ 27 ਲੋਕਾਂ ਦੀ ਗਈ ਜਾਨ ! SA ''ਚ ਹਮਲਾਵਰਾਂ ਨੇ ਵਿਛਾ''ਤੀਆਂ ਲਾਸ਼ਾਂ
Monday, Sep 28, 2026 - 10:21 AM (IST)
ਇੰਟਰਨੈਸ਼ਨਲ ਡੈਸਕ- ਦੱਖਣੀ ਅਫ਼ਰੀਕਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੋ ਵੱਡੇ ਸ਼ਹਿਰਾਂ 'ਚ ਹੋਈ ਗੋਲੀਬਾਰੀ 'ਚ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਘਟਨਾਵਾਂ ਨੇ ਦੇਸ਼ ਅੰਦਰ ਵਧਦੇ ਅਪਰਾਧ ਅਤੇ ਸੁਰੱਖਿਆ ਪ੍ਰਬੰਧਾਂ 'ਤੇ ਇੱਕ ਵਾਰ ਫਿਰ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਪਹਿਲੀ ਘਟਨਾ ਜੋਹਾਨਸਬਰਗ ਦੇ ਨੇੜਲੇ ਇਲਾਕੇ 'ਚ ਵਾਪਰੀ, ਜਿੱਥੇ ਅਣਪਛਾਤੇ ਹਮਲਾਵਰਾਂ ਨੇ ਆਮ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਕਈ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜੀ ਘਟਨਾ ਕੇਪ ਟਾਊਨ ਦੇ ਨੇੜਲੇ ਇਲਾਕੇ 'ਚ ਵਾਪਰੀ, ਜਿੱਥੇ ਹਥਿਆਰਬੰਦ ਹਮਲਾਵਰਾਂ ਨੇ ਗੋਲੀਬਾਰੀ ਕਰ ਕੇ ਕਈ ਹੋਰ ਲੋਕਾਂ ਦੀ ਜਾਨ ਲੈ ਲਈ। ਪੁਲਸ ਅਤੇ ਰੈਸਕਿਊ ਟੀਮਾਂ ਅਨੁਸਾਰ ਇਨ੍ਹਾਂ ਦੋਹਾਂ ਗੋਲੀਬਾਰੀ ਦੀਆਂ ਘਟਨਾਵਾਂ 'ਚ ਕੁੱਲ 27 ਲੋਕਾਂ ਦੀ ਜਾਨ ਗਈ ਹੈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ।
ਇਹ ਵੀ ਪੜ੍ਹੋ- 596,026,019,772,590 KM ਦੂਰ ਗ੍ਰਹਿ 'ਤੇ ਮਿਲੇ ਜੀਵਨ ਦੇ ਸੰਕੇਤ ! ਵਿਗਿਆਨੀਆਂ ਦੇ ਹੱਥ ਲੱਗੇ 'Signal'
ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਹਮਲਾਵਰ ਮੌਕੇ ਤੋਂ ਫਰਾਰ ਹੋਣ 'ਚ ਕਾਮਾਬ ਰਹੇ। ਪੁਲਸ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਦੋਸ਼ੀਆਂ ਦੀ ਭਾਲ ਲਈ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸਥਾਨਕ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਇਹ ਹਮਲੇ ਗੈਂਗਵਾਰ ਨਾਲ ਜੁੜੇ ਹੋਏ ਸਨ ਜਾਂ ਇਸ ਪਿੱਛੇ ਕੋਈ ਹੋਰ ਵਜ੍ਹਾ ਸੀ।
ਜ਼ਿਕਰਯੋਗ ਹੈ ਕਿ ਦੱਖਣੀ ਅਫ਼ਰੀਕਾ 'ਚ ਪਹਿਲਾਂ ਵੀ ਗੈਂਗਵਾਰ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਇੱਕੋ ਦਿਨ ਹੋਈਆਂ ਇਨ੍ਹਾਂ ਦੋ ਵੱਡੀਆਂ ਵਾਰਦਾਤਾਂ ਤੋਂ ਬਾਅਦ ਸਥਾਨਕ ਨਾਗਰਿਕਾਂ ਵਿੱਚ ਡਰ ਦਾ ਮਾਹੌਲ ਹੈ ਅਤੇ ਸਰਕਾਰ ਤੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- UN 'ਚ ਭਾਰਤ ਨੂੰ ਮਿਲੇਗੀ 'ਪੱਕੀ' ਸੀਟ ! ਯੂਰਪ ਮਗਰੋਂ ਦੁਨੀਆ ਦੇ ਸਭ ਤੋਂ ਵੱਡੇ ਦੇਸ਼ ਨੇ ਵੀ ਕੀਤਾ ਪੂਰਾ ਸਮਰਥਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
