ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਘਰ ਆਉਂਦੇ ਸਮੇਂ ਹਾਰਟ ਅਟੈਕ ਕਾਰਨ ਨੌਜਵਾਨ ਦੀ ਹੋ ਗਈ ਮੌਤ
Wednesday, Oct 30, 2024 - 05:23 AM (IST)
ਜੋਧਾਂ (ਸਰੋਏ)- ਕੈਨੇਡਾ ਦੇ ਸ਼ਹਿਰ ਐਡਮਿੰਟਨ ਵਿਖੇ ਗਰੇਵਾਲ ਭਾਈਚਾਰੇ ਅੰਦਰ ਉਸ ਸਮੇਂ ਸੋਗ ਦੀ ਲਹਿਰ ਪੈਦਾ ਹੋ ਗਈ, ਜਦ ਪਿੰਡ ਗੁੱਜਰਵਾਲ ਦੇ 37 ਸਾਲਾ ਨੌਜਵਾਨ ਗੁਰਦੀਪ ਸਿੰਘ ਦੀ ਕੰਮ ’ਤੇ ਹੀ ਹਾਰਟ ਅਟੈਕ ਹੋਣ ਨਾਲ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਗਰੇਵਾਲ ਪੁੱਤਰ ਮਲਕੀਤ ਸਿੰਘ ਵਾਸੀ ਗੁੱਜਰਵਾਲ ਜੋ ਕਿ ਕਾਫੀ ਲੰਮੇ ਸਮੇਂ ਤੋਂ ਪਰਿਵਾਰ ਸਮੇਤ ਕੈਨੇਡਾ ਰਹਿ ਕੇ ਟਰਾਂਸਪੋਰਟ ਦਾ ਕਿੱਤਾ ਕਰ ਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ, ਬੀਤੀ 27 ਅਕਤੂਬਰ ਨੂੰ ਜਦੋਂ ਉਹ ਟਰੱਕ ਰਾਹੀਂ ਐਡਮਿੰਟਨ ਤੋਂ ਆਪਣੇ ਘਰ ਆ ਰਿਹਾ ਸੀ, ਤਾਂ ਉਸ ਨੂੰ ਹਾਰਟ ਅਟੈਕ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਟਰੈਕਟਰ 'ਤੇ ਲੱਗੇ ਗਾਣੇ ਪਿੱਛੇ ਹੋ ਗਈ ਖ਼ੂ.ਨੀ ਝੜ.ਪ, ਗੱਡੀ ਥੱਲੇ ਦੇ ਕੇ ਮਾ.ਰ'ਤਾ ਮਾਪਿਆਂ ਦਾ ਇਕਲੌਤਾ ਪੁੱਤ
ਗੁਰਦੀਪ ਸਿੰਘ ਅਤੇ ਉਸ ਦਾ ਸਾਰਾ ਪਰਿਵਾਰ ਹੀ ਕੈਨੇਡਾ ਵਿਖੇ ਰਹਿੰਦਾ ਹੈ। ਗੁਰਦੀਪ ਸਿੰਘ ਗਰੇਵਾਲ ਆਪਣੇ ਪਿੱਛੇ ਮਾਪਿਆਂ ਤੋਂ ਇਲਾਵਾ ਪਤਨੀ ਅਤੇ 3 ਬੇਟੀਆਂ ਨੂੰ ਰੋਦਿਆਂ ਛੱਡ ਗਿਆ। ਗੁਰਦੀਪ ਸਿੰਘ ਗਰੇਵਾਲ ਦੀ ਅਚਾਨਕ ਮੌਤ ਨਾਲ ਐਡਮਿੰਟਨ ਦੇ ਪੰਜਾਬੀ ਭਾਈਚਾਰੇ ਅਤੇ ਪਿੰਡ ਗੁੱਜਰਵਾਲ ’ਚ ਗਹਿਰੇ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ- ਭਾਜਪਾ ਵੱਲੋਂ ਮੈਦਾਨ 'ਚ ਉਤਾਰੇ ਗਏ 4 'ਚੋਂ 3 ਉਮੀਦਵਾਰ ਅਕਾਲੀ ਪਿਛੋਕੜ ਵਾਲੇ, ਅਕਾਲੀ ਦਲ ਖ਼ੁਦ ਮੈਦਾਨ 'ਚੋਂ ਬਾਹਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e