ਕੈਨੇਡਾ ਤੋਂ ਆਈ ਦੁਖ਼ਭਰੀ ਖ਼ਬਰ, ਪੰਜਾਬਣ ਗਗਨਦੀਪ ਕੌਰ ਦੀ ਸੜਕ ਹਾਦਸੇ 'ਚ ਮੌਤ
Friday, Dec 09, 2022 - 10:07 AM (IST)

ਮਾਂਟਰੀਅਲ - ਕੈਨੇਡਾ ਵਿਚ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਇਕ ਹੋਰ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਪੰਜਾਬ ਤੋਂ ਪੜ੍ਹਾਈ ਕਰਨ ਲਈ ਕੈਨੇਡਾ ਆਈ 29 ਸਾਲਾ ਗਗਨਦੀਪ ਕੌਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਗਗਨਦੀਪ ਕੌਰ ਕੈਨੇਡਾ ਦੇ ਮਾਂਟਰੀਅਲ ਵਿਚ ਇਕੱਲੀ ਰਹਿੰਦੀ ਸੀ। ਉਹ 5 ਦਸੰਬਰ ਦੀ ਸਵੇਰ ਨੂੰ ਕੰਮ 'ਤੇ ਜਾ ਰਹੀ ਸੀ ਅਤੇ ਸੜਕ ਪਾਰ ਕਰਦੇ ਸਮੇਂ ਇਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗਗਨ ਆਪਣੇ ਪਿੱਛੇ ਆਪਣੇ ਪਤੀ ਅਤੇ 6 ਸਾਲ ਦੀ ਧੀ ਨੂੰ ਛੱਡ ਗਈ ਹੈ, ਜਿਨ੍ਹਾਂ ਨੂੰ ਪਿਛਲੇ 3 ਸਾਲਾਂ ਤੋਂ ਦੇਖਣ ਦਾ ਮੌਕਾ ਨਹੀਂ ਮਿਲਿਆ।
ਇਹ ਵੀ ਪੜ੍ਹੋ: ਦੁਖ਼ਦਾਈ ਖ਼ਬਰ: ਆਸਟ੍ਰੇਲੀਆ 'ਚ ਵਾਪਰੇ ਕਾਰ ਹਾਦਸੇ 'ਚ ਪੰਜਾਬੀ ਦੀ ਮੌਤ, ਪਤਨੀ ਅਤੇ ਬੱਚੇ ਜ਼ਖ਼ਮੀ
ਗਗਨਦੀਪ ਕੌਰ ਦੇ ਨਾਮ 'ਤੇ GoFundMe ਫੰਡਰੇਜ਼ਰ ਦਾ ਆਯੋਜਨ ਕੀਤਾ ਗਿਆ ਹੈ ਤਾਂ ਜੋ ਇਸ ਤੋਂ ਇਕੱਠੇ ਹੋਏ ਪੈਸਿਆਂ ਦੀ ਮਦਦ ਨਾਲ ਉਸ ਦੇ ਅੰਤਿਮ ਸੰਸਕਾਰ ਦੀ ਲਾਗਤ ਤੋਂ ਇਲਾਵਾ ਉਸਦੇ ਪਤੀ ਅਤੇ ਧੀ ਨੂੰ ਕੈਨੇਡਾ ਦਾ ਵੀਜ਼ਾ ਪ੍ਰਾਪਤ ਕਰਨ ਵਿਚ ਮਦਦ ਕਰਨਾ ਹੈ। GoFundMe ਫੰਡਰੇਜ਼ਰ ਪੇਜ਼ 'ਤੇ ਦੱਸਿਆ ਗਿਆ ਹੈ ਕਿ ਗਗਨਦੀਪ ਕੈਨੇਡਾ ਵਿੱਚ ਉੱਚ ਸਿੱਖਿਆ ਲਈ ਪੜ੍ਹ ਰਹੀ ਸੀ ਤਾਂ ਜੋ ਉਸਦਾ ਪਰਿਵਾਰ ਇੱਕ ਦਿਨ ਕੈਨੇਡਾ ਵਿਚ ਖੁਸ਼ਹਾਲ ਜੀਵਨ ਜੀ ਸਕੇ।
ਇਹ ਵੀ ਪੜ੍ਹੋ: ਯੂਕੇ 'ਚ ਨਵੇਂ ਬਣੇ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਏ ਕਿੰਗ ਚਾਰਲਸ II