ਇੰਗਲੈਂਡ ਤੋਂ ਆਈ ਦੁਖ਼ਦ ਖ਼ਬਰ, ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਕਾਰੋਬਾਰੀ ਦੀ ਹੋਈ ਮੌਤ

Friday, Sep 30, 2022 - 11:01 PM (IST)

ਇੰਗਲੈਂਡ ਤੋਂ ਆਈ ਦੁਖ਼ਦ ਖ਼ਬਰ, ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਕਾਰੋਬਾਰੀ ਦੀ ਹੋਈ ਮੌਤ

ਸੁਲਤਾਨਪੁਰ ਲੋਧੀ (ਸੋਢੀ) : 20 ਸਾਲ ਪਹਿਲਾਂ ਕਾਰੋਬਾਰ ਕਰਨ ਗਏ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਵਾਟਾਂਵਾਲੀ ਖੁਰਦ ਦੇ ਨਿਵਾਸੀ ਪ੍ਰਵਾਸੀ ਭਾਰਤੀ ਬਲਵਿੰਦਰ ਸਿੰਘ ਪੁੱਤਰ ਕੇਵਲ ਸਿੰਘ ਦੀ ਇੰਗਲੈਂਡ ’ਚ ਹੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ, ਜਿਸ ਕਾਰਨ ਉਨ੍ਹਾਂ ਦੇ ਭਾਰਤ ’ਚ ਰਹਿੰਦੇ ਪਰਿਵਾਰ ਤੇ ਪਿੰਡ ’ਚ ਸੋਗ ਦੀ ਲਹਿਰ ਹੈ । ਮ੍ਰਿਤਕ ਬਲਵਿੰਦਰ ਸਿੰਘ 20 ਸਾਲ ਪਹਿਲਾਂ ਕਾਰੋਬਾਰ ਕਰਨ ਲਈ ਇੰਗਲੈਂਡ ਗਿਆ ਸੀ, ਜਿਥੇ ਉਸ ਨੇ ਵੱਡੇ ਪੱਧਰ ’ਤੇ ਕਾਰੋਬਾਰ ਕੀਤਾ ਤੇ ਪਰ ਉੱਥੇ ਹੀ ਬੇਵਕਤ ਮੌਤ ਹੋ ਗਈ, ਜਿਸ ਦੀ ਲਾਸ਼ ਭਾਰਤ ਲਿਆਉਣ ਲਈ ਉਸ ਦੇ ਸਾਥੀਆਂ ਤੇ ਹੋਰ ਪ੍ਰਵਾਸੀ ਭਾਰਤੀਆਂ ਵੱਲੋਂ ਯਤਨ ਕੀਤੇ ਜਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : MP ਸਿਮਰਨਜੀਤ ਮਾਨ ਦੇ ਪੁੱਤਰ ਨੇ CM ਮਾਨ ਖ਼ਿਲਾਫ਼ ਦਾਇਰ ਕੀਤਾ ਮਾਣਹਾਨੀ ਦਾ ਕੇਸ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਰਿਸ਼ਤੇਦਾਰ ਚਚੇਰੇ ਭਰਾ ਸਾਬਕਾ ਸਰਪੰਚ ਹਰੀ ਸਿੰਘ ਝੰਡ ਵਾਟਾਂਵਾਲੀ ਖੁਰਦ ਨੇ ਦੱਸਿਆ ਕਿ ਬਲਵਿੰਦਰ ਸਿੰਘ ਦੀ ਲਾਸ਼ ਨੂੰ 2 ਅਕਤੂਬਰ ਦੀ ਸਵੇਰ ਭਾਰਤ ਲਿਆਂਦਾ ਜਾਵੇਗਾ ਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਵਾਟਾਂਵਾਲੀ ਖੁਰਦ ’ਚ ਹੋਵੇਗਾ ।

ਇਹ ਖ਼ਬਰ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਨੇ ਵਿਸ਼ੇਸ਼ ਇਜਲਾਸ ਦੌਰਾਨ ਹਰਿਆਣਾ ਗੁਰਦੁਆਰਾ ਐਕਟ ਵਿਰੁੱਧ ਤਿੱਖੇ ਸੰਘਰਸ਼ ਦਾ ਕੀਤਾ ਐਲਾਨ


author

Manoj

Content Editor

Related News