ਇਟਲੀ ਤੋਂ ਆਈ ਦੁੱਖਦਾਈ ਖ਼ਬਰ, ਸੜਕ ਹਾਦਸੇ ’ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ
Sunday, Dec 04, 2022 - 10:57 PM (IST)
ਰੋਮ (ਇਟਲੀ) (ਕੈਂਥ) : ਇਟਲੀ ਵਸਦੇ ਭਾਰਤੀ ਭਾਈਚਾਰੇ ਲਈ ਬਹੁਤ ਹੀ ਦੁੱਖਦਾਈ ਖ਼ਬਰ ਹੈ, ਜਿੱਥੇ ਉੱਤਰੀ ਇਟਲੀ ਦੇ ਵਿਚੈਂਸਾ ਨੇੜਲੇ ਸ਼ਹਿਰ ਮੋਤੇਕੀਉ ਨੇੜੇ ਵਾਪਰੇ ਇਕ ਸੜਕ ਹਾਦਸੇ ’ਚ ਛੇ ਸਾਲਾ ਬੱਚੀ ਸਹਿਜ ਕੌਰ ਰੱਬ ਨੂੰ ਪਿਆਰੀ ਹੋ ਗਈ। ਇਹ ਹਾਦਸਾ ਬੀਤੇ ਵੀਰਵਾਰ ਹੋਇਆ, ਜਿਥੇ ਇਹ ਬੱਚੀ ਐਕਸੀਡੈਂਟ ’ਚ ਜ਼ਖ਼ਮੀ ਹੋ ਗਈ ਸੀ। ਉਸ ਦੀ ਮਾਤਾ ਸਤਵੀਰ ਕੌਰ ਕਾਰ ਚਲਾ ਰਹੀ ਸੀ। ਇਸ ਦੌਰਾਨ ਅਚਾਨਕ ਬੱਚੀ ਦੀ ਸੀਟ ਬੈਲਟ ਖੁੱਲ੍ਹ ਗਈ, ਜਿਸ ’ਤੇ ਉਸ ਦੀ ਮਾਂ ਦਾ ਧਿਆਨ ਬੱਚੀ ਵੱਲ ਗਿਆ ਤਾਂ ਅਚਾਨਕ ਕਾਰ ਬੇਕਾਬੂ ਹੋ ਕੇ ਸਿੱਧੀ ਦਰੱਖਤ ’ਚ ਟਕਰਾਅ ਗਈ। ਇਸ ਦੌਰਾਨ ਬੱਚੀ ਸਹਿਜ ਕੌਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ ਸੀ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਸੀ ਪਰ ਬੀਤੇ ਦਿਨ ਇਹ ਬੱਚੀ ਵੈਰੋਨਾ ਦੇ ਬੋਰਗੋ ਤਰੈਨਤੋਂ ਹਸਪਤਾਲ ’ਚ ਦਮ ਤੋੜ ਗਈ।
ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲ ਮਾਮਲੇ ’ਚ ਦਿਲਜੀਤ ਦੋਸਾਂਝ ਨੇ ਤੋੜੀ ਚੁੱਪੀ, ਕਹੀ ਇਹ ਗੱਲ
ਇਸ ਹਾਦਸੇ ’ਚ ਬੱਚੀ ਦੀ ਮਾਤਾ ਸਤਵੀਰ ਕੌਰ ਨੂੰ ਵੀ ਕਾਫੀ ਸੱਟਾਂ ਲੱਗੀਆਂ ਸਨ ਅਤੇ ਉਸ ਦੀ ਬਾਂਹ ਵੀ ਟੁੱਟ ਗਈ । ਦੱਸਣਯੋਗ ਹੈ ਕਿ ਬੱਚੀ ਦੇ ਪਿਤਾ ਅਮਰਜੀਤ ਸਿੰਘ ਗੋਪੀ ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਪਿੰਡ ਸਰਾਏ ਖਾਸ ਨਾਲ ਸਬੰਧਿਤ ਹਨ ਅਤੇ ਇਹ ਪਰਿਵਾਰ ਪਿਛਲੇ ਕੁਝ ਸਾਲਾਂ ਤੋਂ ਉੱਤਰੀ ਇਟਲੀ ਦੇ ਵਿਚੈਂਸਾ ਨੇੜਲੇ ਸ਼ਹਿਰ ਤਰੀਸ਼ਨੋ ਵਿਖੇ ਰਹਿ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਟੋਲ ਪਲਾਜ਼ਿਆਂ ਨੂੰ ਲੈ ਕੇ ਕਿਸਾਨਾਂ ਦਾ ਐਲਾਨ, ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ, ਪੜ੍ਹੋ Top 10