ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ’ਚ ਵਿਭਾਗਾਂ ਦੇ ਰਲੇਵੇਂ ਦਾ ਵਿਰੋਧ

04/12/2022 4:46:12 PM

ਰੋਮ (ਕੈਂਥ) : ਸਾਹਿਤ ਸੁਰ ਸੰਗਮ ਸਭਾ, ਇਟਲੀ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਨੂੰ ਇਤਿਹਾਸ ਵਿਭਾਗ ’ਚ ਰਲਾਉਣ ਪ੍ਰਤੀ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਇਸ ਪ੍ਰਕਿਰਿਆ ਦੀ ਨਿਖੇਧੀ ਕੀਤੀ ਹੈ। ਸਾਹਿਤ ਸੁਰ ਸੰਗਮ ਸਭਾ ਦੇ ਪ੍ਰਧਾਨ ਬਲਵਿੰਦਰ ਸਿੰਘ ਚਾਹਲ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸਥਾਪਨਾ ਦਾ ਮੰਤਵ ਨਾ ਸਿਰਫ਼ ਪੰਜਾਬੀ ਭਾਸ਼ਾ ਦਾ ਪ੍ਰਚਾਰ ਤੇ ਪ੍ਰਸਾਰ ਕਰਨਾ ਹੈ ਸਗੋਂ ਸਾਡੇ ਇਤਿਹਾਸ, ਵਿਰਾਸਤ,  ਧਰਮ ਅਤੇ ਸੱਭਿਆਚਾਰ ਦੀ ਸਾਂਭ-ਸੰਭਾਲ ਕਰਨਾ ਵੀ ਹੈ। ਪੰਜਾਬ ਇਤਿਹਾਸ ਅਧਿਐਨ ਵਿਭਾਗ ਦੇ ਰਲੇਵੇਂ ਨਾਲ ਜਿੱਥੇ ਪੰਜਾਬ ਦੇ ਇਤਿਹਾਸ ਵਿਸ਼ੇਸ਼ ਕਰਕੇ ਸਿੱਖ ਇਤਿਹਾਸ ਦੇ ਵਿਰਸੇ ਦੀ ਖੋਜ ਬੰਦ ਹੋਵੇਗੀ, ਉੱਥੇ ਹੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੇ ਵਿਰਾਸਤੀ ਇਤਿਹਾਸ ਤੋਂ ਵੀ ਦੂਰ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : ਪੁੱਤ ਨੂੰ ਵਿਆਹੁਣ ਦੇ ਚਾਅ ਰਹਿ ਗਏ ਅਧੂਰੇ, ਅਬੋਹਰ ਵਿਖੇ ਹਾਦਸੇ ’ਚ ਇਕਲੌਤੇ ਪੁੱਤਰ ਦੀ ਮੌਤ

 ਇਸ ਦੇ ਨਾਲ ਸਾਹਿਤ ਸਭਾ ਵੱਲੋਂ ਇਹ ਦੁੱਖ ਵੀ ਪ੍ਰਗਟ ਕੀਤਾ ਗਿਆ ਕਿ ਵਿਭਾਗ ’ਚ ਨਵੇਂ ਅਧਿਆਪਕ ਭਰਨ ਦੀ ਥਾਂ ਆਰਥਿਕ ਸੰਕਟ ਦੇ ਨਾਂ ’ਤੇ ਬੰਦ ਕਰਨ ਦੀ ਇਹ ਡੂੰਘੀ ਸਾਜ਼ਿਸ਼ ਹੈ। ਇਸ ਲਈ ਪੰਜਾਬੀ ਵਿਰਸੇ ਦੀ ਸੰਭਾਲ ਹਿੱਤ ਅਜਿਹੀਆਂ ਸੰਸਥਾਵਾਂ ਤੇ ਵਿਭਾਗਾਂ ਨੂੰ ਬੰਦ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਮੰਗ ਕੀਤੀ ਕਿ ਰਲੇਵੇਂ ਦੀ ਇਸ ਪ੍ਰਕਿਰਿਆ ਨੂੰ ਤੁਰੰਤ ਬੰਦ ਕਰਕੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਦਾ ਪਹਿਲਾਂ ਵਾਲਾ ਦਰਜਾ ਮੁੜ ਬਹਾਲ ਕੀਤਾ ਜਾਵੇ ਅਤੇ ਪੰਜਾਬ ਦੇ ਇਤਿਹਾਸ ਤੇ ਸੱਭਿਆਚਾਰ ਦੀ ਖੋਜ ਹਿੱਤ ਨਵੇਂ ਅਧਿਆਪਕ ਭਰਤੀ ਕੀਤੇ ਜਾਣ।

ਇਹ ਵੀ ਪੜ੍ਹੋ : 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਘਰ ’ਚ ਛਾਇਆ ਮਾਤਮ


Manoj

Content Editor

Related News