ਬੰਬ ਦੀ ਧਮਕੀ ਮਿਲਣ ਮਗਰੋਂ ਖਾਲ੍ਹੀ ਕਰਵਾਇਆ ਗਿਆ ਸੈਨ ਫਰਾਂਸਿਸਕੋ ਹਵਾਈ ਅੱਡਾ
Saturday, Jul 16, 2022 - 03:58 PM (IST)
ਸੈਨ ਫਰਾਂਸਿਸਕੋ (ਏਜੰਸੀ)- ਅਮਰੀਕਾ ਵਿਚ ਸੈਨ ਫਰਾਂਸਿਸਕੋ ਹਵਾਈ ਅੱਡੇ ਦੇ ਅੰਤਰਰਾਸ਼ਟਰੀ ਟਰਮੀਨਲ ਨੂੰ ਬੰਬ ਦੀ ਧਮਕੀ ਮਿਲਣ ਦੇ ਬਾਅਦ ਸ਼ੁੱਕਰਵਾਰ ਨੂੰ ਖਾਲ੍ਹੀ ਕਰਵਾ ਲਿਆ ਗਿਆ। ਇਸ ਸਬੰਧ ਵਿਚ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਸੈਨ ਫਰਾਂਸਿਸਕੋ ਪੁਲਸ ਦੇ ਅਧਿਕਾਰੀਆਂ ਨੇ ਕਿਹਾ ਕਿ ਬੰਬ ਦੀ ਧਮਕੀ ਰਾਤ ਕਰੀਬ 8 ਵਜ ਕੇ 15 ਮਿੰਟ 'ਤੇ ਮਿਲੀ ਅਤੇ ਉਥੋਂ ਇਕ ਸ਼ੱਕੀ ਵਸਤੂ ਵੀ ਬਰਾਮਦ ਹੋਈ।
ਇਹ ਵੀ ਪੜ੍ਹੋ: ਸਪੇਨ 'ਚ ਲੂ ਲੱਗਣ ਕਾਰਨ 84 ਲੋਕਾਂ ਦੀ ਮੌਤ
ਹਵਾਈ ਅੱਡੇ 'ਤੇ ਜਾਂਚਕਰਤਾਵਾਂ ਨੇ ਇਸ ਸਾਮਾਨ ਨੂੰ ਸੰਭਾਵਿਤ ਰੂਪ ਨਾਲ ਅੱਗ ਲਗਾਉਣ ਵਾਲਾ ਉਪਕਰਨ ਦੱਸਿਆ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਸਾਵਧਾਨੀ ਵਜੋਂ ਟਰਮੀਨਲ ਨੂੰ ਖਾਲ੍ਹੀ ਕਰਵਾ ਲਿਆ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਇਹ ਵੀ ਪੜ੍ਹੋ: ਪੈਟਰੋਲ 18 ਰੁਪਏ ਤੇ ਡੀਜ਼ਲ 40 ਰੁਪਏ ਹੋਇਆ ਸਸਤਾ, ਇਸ ਦੇਸ਼ ਦੇ PM ਨੇ ਕੀਤਾ ਐਲਾਨ