ਇੰਗਲੈਂਡ ਦੀਆਂ ਸੰਗਤਾਂ ਵੱਲੋਂ ਜਥੇਦਾਰ ਵਡਾਲਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ''ਚ ਲਗਾਉਣ ਦੇ ਫ਼ੈਸਲੇ ਦਾ ਸਵਾਗਤ

11/25/2021 5:54:25 PM

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸਵਰਗਵਾਸੀ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸੁਸ਼ੋਭਿਤ ਕੀਤੇ ਜਾਣ 'ਤੇ ਉਨ੍ਹਾਂ ਦੇ ਸ਼ੁਭਚਿੰਤਕਾਂ ਵੱਲੋਂ ਕੇਂਦਰੀ ਸਿੱਖ ਅਜਾਇਬ ਘਰ ਦੀ ਪ੍ਰਬੰਧਕੀ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਕੋਟਨ-ਕੋਟ ਸ਼ੁਕਰਾਨਾ ਕੀਤਾ ਜਾ ਰਿਹਾ ਹੈ। 

ਪੜ੍ਹੋ ਇਹ ਅਹਿਮ ਖਬਰ- ਸਕਾਟਲੈਂਡ: ਨਿਕੋਲਾ ਸਟਰਜਨ ਦਾ ਫਸਟ ਮਨਿਸਟਰ ਵਜੋਂ ਲੰਬੇ ਸਮੇਂ ਤੱਕ ਸੇਵਾਵਾਂ ਦੇਣ ਦਾ ਇਰਾਦਾ

ਇਕ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਗੁਰਪ੍ਰਤਾਪ ਸਿੰਘ ਵਡਾਲਾ, ਆਗਿਆਕਾਰ ਸਿੰਘ ਵਡਾਲਾ, ਬਲਜਿੰਦਰ ਸਿੰਘ ਗਿੱਲ, ਪ੍ਰਮਿੰਦਰ ਸਿੰਘ ਮੰਡ (ਗਰੇਵਜ਼ੈਂਡ), ਸੁਖਬੀਰ ਸਿੰਘ ਸਹੋਤਾ, ਗੁਰਤੇਜ ਸਿੰਘ ਪੰਨੂ, ਸਿਕੰਦਰ ਸਿੰਘ ਬਰਾੜ ਅਤੇ ਡਾ: ਬੈਂਸ ਨੇ ਕਿਹਾ ਕਿ ਜਥੇਦਾਰ ਕੁਲਦੀਪ ਸਿੰਘ ਵਡਾਲਾ ਸੱਚੀ-ਸੁੱਚੀ ਸ਼ਖ਼ਸੀਅਤ ਦੇ ਮਾਲਕ ਸਨ। ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲੱਗਣਾ ਉਨ੍ਹਾਂ ਦੇ ਸੱਚੇ ਸੁੱਚੇ ਕਿਰਦਾਰ ਦਾ ਬਹੁਤ ਵੱਡਾ ਮਾਣ ਹੈ। ਬੁਲਾਰਿਆਂ ਨੇ ਕਿਹਾ ਕਿ ਅਸੀਂ ਸਮੁੱਚੀ ਪ੍ਰਬੰਧਕ ਕਮੇਟੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਜਥੇਦਾਰ ਕੁਲਦੀਪ ਸਿੰਘ ਵਡਾਲਾ ਜੀ ਦੀ ਯਾਦ ਨੂੰ ਚਿਰ ਸਦੀਵੀ ਜਿਉਂਦਾ ਰੱਖਣ ਲਈ ਇਹ ਇਤਿਹਾਸਕ ਫ਼ੈਸਲਾ ਲਿਆ।

ਪੜ੍ਹੋ ਇਹ ਅਹਿਮ ਖਬਰ- ਰਿਪੋਰਟ 'ਚ ਖ਼ੁਲਾਸਾ, ਕੈਨੇਡਾ 'ਚ 13 ਲੱਖ ਬੱਚੇ ਬੁਨਿਆਦੀ ਸਹੂਲਤਾਂ ਤੋਂ ਵਾਂਝੇ

Vandana

This news is Content Editor Vandana