ਰੋਮ ਦੀਆਂ ਸੰਗਤਾਂ 25 ਨੂੰ ਮਨਾਉਣਗੀਆਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ

Thursday, Feb 22, 2024 - 03:17 PM (IST)

ਮਿਲਾਨ/ਇਟਲੀ (ਸਾਬੀ ਚੀਨੀਆ)- ਇਟਲੀ ਦੀ ਰਾਜਧਾਨੀ ਰੋਮ ਵਿਖੇ ਸਥਾਪਿਤ ਗੁਰਦੁਆਰਾ ਹਰਿਗੋਬਿੰਦ ਸੇਵਾ ਸੁਸਾਇਟੀ (ਮਾਸੀਮੀਨਾ) ਲਾਦੀਸਪੋਲੀ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ 25 ਫਰਵਰੀ ਐਤਵਾਰ ਨੂੰ ਮਨਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੀ ਕੀਤੀ ਹੈ। ਇਸ ਮੌਕੇ ਭਾਈ ਬਲਕਾਰ ਸਿੰਘ ਜੀ, ਭਾਈ ਬਿਕਰਮਜੀਤ ਸਿੰਘ ਜੀ ਅਤੇ ਤਬਲਾਵਾਦਕ ਭਾਈ ਕੁਲਦੀਪ ਸਿੰਘ ਜੀ ਦੇ ਕੀਰਤਨੀ ਜੱਥੇ ਵੱਲੋਂ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸ਼ਰਵਣ ਕਰਵਾਇਆ ਜਾਵੇਗਾ। 

 ਇਹ ਵੀ ਪੜ੍ਹੋ: US 'ਚ ਮੁੜ ਨਾਈਟ੍ਰੋਜਨ ਗੈਸ ਨਾਲ ਸਜ਼ਾ-ਏ-ਮੌਤ ਦੇਣ ਦੀ ਤਿਆਰੀ, ਜਾਣੋ ਇਸ ਤੋਂ ਪਹਿਲਾਂ ਕਿਵੇਂ ਨਿਕਲੀ ਸੀ ਕੇਨੇਥ ਦੀ ਜਾਨ

ਦੱਸਣਯੋਗ ਹੈ ਕਿ ਇਟਲੀ ਵੱਸਦੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਹਰ ਸਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਵੀ ਇੱਥੋਂ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਪ੍ਰਕਾਸ਼ ਦਿਹਾੜੇ ਨਾਲ ਸਬੰਧਤ ਧਾਰਮਿਕ ਸਮਾਗਮ ਉਲੀਕੇ ਗਏ ਹਨ। ਗੁਰਦੁਆਰਾ ਹਰਿਗੋਬਿੰਦ ਸੇਵਾ ਸੁਸਾਇਟੀ ਦੇ ਪ੍ਰਬੰਧਕਾਂ ਨੇ ਦੱਸਿਆਂ ਕਿ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸੰਗਤਾਂ ਨੂੰ ਵੱਧ-ਚੜ ਕੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਰੌਣਕਾਂ ਨੂੰ ਵਧਾਉਂਦਿਆਂ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਸਕਣ। 

ਇਹ ਵੀ ਪੜ੍ਹੋ : ਵਿਦੇਸ਼ੋਂ ਆਈ ਖ਼ਬਰ ਨੇ ਘਰ 'ਚ ਪੁਆਏ ਵੈਣ, 4 ਮਹੀਨੇ ਪਹਿਲਾਂ ਕੈਨੇਡਾ ਗਈ ਪੌਣੇ 2 ਸਾਲ ਦੇ ਬੱਚੇ ਦੀ ਮਾਂ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News