ਰੋਮ ਦੀਆਂ ਸੰਗਤਾਂ ਨੇ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

05/15/2024 2:26:20 PM

ਮਿਲਾਨ/ਇਟਲੀ (ਸਾਬੀ ਚੀਨੀਆ): ਇਟਲੀ ਦੇ ਰਾਜਧਾਨੀ ਰੋਮ ਦੇ ਵਿੱਚ ਸਥਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਦੀਆਂ ਸੰਗਤਾਂ ਵੱਲੋਂ ਨੌਜਵਾਨ ਵੀਰਾਂ ਦੇ ਸਹਿਯੋਗ ਦੇ ਨਾਲ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਦਿਹਾੜਾ ਖਾਲਸਾ ਜੀ ਸ਼ਾਨੋ ਸ਼ੌਕਤ ਦੇ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੀ ਧਰਤੀ ਤੋਂ ਆਏ ਪ੍ਰਸਿੱਧ ਢਾਡੀ ਗੁਰਪ੍ਰੀਤ ਸਿੰਘ ਲਾਂਡਰਾਂ ਵਾਲਿਆਂ ਦੇ ਜਥੇ ਦੁਆਰਾ ਆਈਆਂ ਹੋਈਆਂ ਸਿੱਖ ਸੰਗਤਾਂ ਨੂੰ ਜੋਸ਼ੀਲੀਆਂ ਵਾਰਾਂ ਦੇ ਨਾਲ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ। 

PunjabKesari

PunjabKesari

ਨੌਜਵਾਨ ਵੀਰਾਂ ਵੱਲੋਂ ਆਈਆਂ ਹੋਈਆਂ ਸੰਗਤਾਂ ਦੇ ਲਈ ਗੁਰੂ ਕੇ ਟੁੱਟ ਲੰਗਰ ਵਰਤਾਏ ਗਏ ਅਤੇ ਇੰਡੀਆ ਦੀ ਧਰਤੀ ਤੋਂ ਆਏ ਇਸ ਪ੍ਰਸਿੱਧ ਤੁਹਾਡੀ ਜੱਥੇ ਦਾ ਜੈਕਾਰਿਆ ਦੀ ਗੂੰਜ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜਦੋਂ ਢਾਡੀ ਵਾਰਾਂ ਰਾਹੀਂ ਮਾਹੌਲ ਨੂੰ ਪੂਰਾ ਪੂਰਾ ਜੋਸ਼ੀਲਾ ਬਣਾ ਰੱਖਿਆ ਉੱਥੇ ਹੀ ਢਾਡੀ ਗੁਰਪ੍ਰੀਤ ਸਿੰਘ ਨੇ ਆਖਿਆ ਕਿ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਦਾ ਸਿੱਖੀ ਪ੍ਰਤੀ ਪਿਆਰ ਵੇਖ ਕੇ ਉਨ੍ਹਾਂ ਨੂੰ ਅਥਾਹ ਹੌਂਸਲਾ ਮਿਲਦਾ ਹੈ ਅਤੇ ਆਵਾਜ਼ ਆਉਂਦੀ ਹੈ ਕਿ ਸਿੱਖ ਇਸੇ ਤਰ੍ਹਾਂ ਹੀ ਚੜ੍ਹਦੀ ਕਲਾ ਦੇ ਵਿੱਚ ਵਸਦੇ ਰਹਿਣਗੇ ਚਾਹੇ ਉਹ ਦੁਨੀਆ ਦੇ ਕਿਸੇ ਵੀ ਦੇਸ਼ ਵਿੱਚ ਰਹਿਣ ਬਸੈਰਾ ਕਰਦੇ ਹੋਣ. ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੇੜਲੇ ਗੁਰਦੁਆਰਿਆਂ ਤੋਂ ਆਈਆਂ ਹੋਈਆਂ ਸੰਗਤਾਂ ਅਤੇ ਪ੍ਰਬੰਧਕ ਵੀਰਾਂ ਦਾ ਧੰਨਵਾਦ ਕੀਤਾ ਗਿਆ ਜਿਨ੍ਹਾਂ ਨੇ ਰੋਮ ਦੀ ਧਰਤੀ 'ਤੇ ਮਨਾਏ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਤੇ ਰੌਣਕਾਂ ਨੂੰ ਚਾਰ ਚੰਨ ਲਾਏ ਅਤੇ ਢਾਡੀ ਵਾਰਾਂ ਦਾ ਆਨੰਦ ਮਾਣਿਆ।

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ-ਲੰਡਨ 'ਚ ਭਾਰਤੀ ਮੂਲ ਦੀ ਔਰਤ ਦਾ ਕਤਲ, ਬੱਸ ਸਟਾਪ 'ਤੇ ਹਮਲਾਵਰ ਨੇ ਚਾਕੂ ਨਾਲ ਕੀਤੇ ਵਾਰ

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਰੋਮ ਦੀ ਪ੍ਰਬੰਧਕ ਕਮੇਟੀ ਵੱਲੋਂਂ ਸ੍ਰੀ ਗੁਰੂ ਅੰਗਦ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦੇਣ ਉਪਰੰਤ ਆਏ ਹੋਏ ਜੱਥੇ ਦਾ ਸਨਮਾਨ ਕਰਨ ਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਹੈੱਡ ਗ੍ਰੰਥੀ ਬਾਬਾ ਅਮਨਪ੍ਰੀਤ ਸਿੰਘ, ਮੁੱਖ ਸੇਵਾਦਾਰ ਰਸਪਾਲ ਸਿੰਘ ਸਮਰਾ ਗੁਰਮਨ ਸਿੰਘ ਪੰਨੂੰ, ਹਰਵਿੰਦਰ ਸਿੰਘ, ਰਵਿੰਦਰ ਸਿੰਘ, ਸ਼ਰਮਾ ਜੀ ਆਦਿ ਉਚੇਚੇ ਤੌਰ 'ਤੇ ਮੌਜੂਦ ਸਨ ਜਿੰਨਾਂ ਦੀਆਂ ਕੋਸ਼ਿਸ਼ ਸਦਕੇ ਸਮਾਗਮ ਨੇਪਰੇ ਚੜਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


Vandana

Content Editor

Related News