ਪੰਜਾਬ ਸਰਵਿਸ ਦੇ ਡਾਇਰੈਕਟਰ ਸੰਜੀਵ ਲਾਂਬਾ ਇਟਲੀ ''ਚ ਸਨਮਾਨਿਤ

05/16/2019 12:51:57 PM

ਮਿਲਾਨ, (ਸਾਬੀ ਚੀਨੀਆ)— ਪੰਜਾਬ ਸਰਵਿਸ ਦੇ ਡਾਇਰੈਕਟਰ ਸੰਜੀਵ ਲਾਂਬਾ ਨੂੰ ਸੈਂਟਰ ਇਟਲੀ ਦੇ ਸਭ ਤੋਂ ਵੱਡੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀ1 ਦੀ ਪ੍ਰਬੰਧਕ ਕਮੇਟੀ ਵਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਤ ਕਰਵਾਏ ਗਏ ਨਗਰ ਕੀਰਤਨ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਸੰਜੀਵ ਲਾਂਬਾ ਪਿਛਲੇ ਲੰਮੇ ਸਮੇਂ ਤੋਂ ਇਟਲੀ 'ਚ ਵੱਸਦੇ ਪੰਜਾਬੀਆਂ ਲਈ ਸੇਵਾਵਾਂ ਨਿਭਾਉਂਦੇ ਆ ਰਹੇ ਹਨ ਤੇ ਨਾਲ ਲੱਗਦੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿੰਦੇ ਹਨ।

ਇਨ੍ਹੀਂ ਦਿਨੀਂ ਉਹ ਬਿਜ਼ਨੈੱਸ ਟੂਰ ਤਹਿਤ ਇਟਲੀ ਦੇ ਵੱਖ-ਵੱਖ ਹਿੱਸਿਆਂ 'ਚ ਪਹੁੰਚ ਕੇ ਲੋਕਾਂ ਦੀਆਂ ਇਮੀਗ੍ਰੇਸ਼ਨ ਸਬੰਧੀ ਮੁਸ਼ਕਲਾਂ ਦੇ ਹੱਲ ਕਰ ਰਹੇ ਹਨ। ਇਸੇ ਦੌਰਾਨ ਉਨ੍ਹਾਂ ਰੋਮ ਸਥਿਤ ਭਾਰਤੀ ਅੰਬੈਸੀ ਅਧਿਕਾਰੀ ਨਾਲ ਮੁਲਕਾਤ ਕੀਤੀ। ਇਸ ਮੌਕੇ ਇਟਲੀ ਦੀ ਦਿੱਲੀ ਅੰਬੈਸੀ ਵਲੋਂ ਭਾਰਤੀਆਂ ਨੂੰ ਵੀਜ਼ੇ ਦੇਣ ਮੌਕੇ ਕੀਤੇ ਜਾ ਰਹੇ ਦੁਰ ਵਿਵਹਾਰ ਦਾ ਮੁੱਦਾ ਵੀ ਭਾਰਤੀ ਅਧਿਕਾਰੀਆਂ ਅੱਗੇ ਰੱਖਿਆ ਗਿਆ ਤਾਂ ਜੋ ਸਮਾਂ ਆਉਣ 'ਤੇ ਇਸ ਦੇ ਯੋਗ ਹੱਲ ਲੱਭੇ ਜਾ ਸਕਣ।


Related News